





Total views : 5914234







Total views : 5914234ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਸਰਕਾਰ ਨੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ, ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਇਸ ਤੋਂ ਬਾਅਦ ਸਰਕਾਰ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਵੀ ਸਾਫ ਆਖ ਦਿੱਤਾ ਹੈ ਕਿ ਅੱਠ ਹਫਤਿਆਂ ਵਿਚ ਚੋਣ ਪ੍ਰਕ੍ਰਿਆ ਪੂਰੀ ਕੀਤੀ ਜਾਵੇ। ਹੁਣ ਸਰਕਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –