Total views : 5507382
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਕਾਈ ਦਾ ਪ੍ਰਧਾਨ ਅਮਨ ਅਰੋੜਾ ਨੂੰ ਬਣਾ ਦਿੱਤਾ ਗਿਆ ਹੈ। ਮੌਜੂਦਾ ਕੈਬਿਨਟ ਮੰਤਰੀ ਅਮਨ ਅਰੋੜਾ ਸੁਨਾਮ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਆਪ ਪੰਜਾਬ ਦੀ ਸੂਬਾ ਇਕਾਈ ਦੇ ਸਹਿ ਪ੍ਰਧਾਨ ਵੀ ਹਨ। ਇਸ ਦੇ ਨਾਲ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਦੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਗਿਆ ਕੀ।
ਅੱਜ ਉਨ੍ਹਾਂ ਨੇ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਮਾਨ ਨੇ ਲਿਖਿਆ ਕਿ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-