ਪੰਜਾਬ ਵਿੱਚ ਪੰਜ ਨਗਰ ਨਿਗਮਾਂ ਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਦਸੰਬਰ ਦੇ ਅੰਤ ਕਰਾਉਣ ਦਾ ਰਸਤਾ ਸਾਫ਼ !ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

4675396
Total views : 5507064

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ 

ਪੰਜਾਬ ਵਿੱਚ ਮਿਉੰਸਪਲ ਕਾਰਪੋਰੇਸ਼ਨਾਂ ਤੇ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ।ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਇੰਤਜ਼ਾਰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਹੈ ਕਿ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।

ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਪੰਜ ਨਗਰ ਨਿਗਮਾਂ ਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਦਸੰਬਰ ਦੇ ਅੰਤ ਤੱਕ ਪੂਰਾ ਕਰਾਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਪੰਜਾਬ ਸੂਬਾਈ ਚੋਣ ਕਮਿਸ਼ਨ ਨੂੰ ਇਸ ਬਾਰੇ ਲਿਖ ਦਿੱਤਾ ਗਿਆ ਹੈ। ਵਿਭਾਗ ਦੇ ਐਡੀਸ਼ਨਲ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ।

ਹੁਣ ਚੋਣਾਂ ਦਾ ਵਿਸਥਾਰਤ ਪ੍ਰੋਗਰਾਮ ਚੋਣ ਕਮਿਸ਼ਨ ਵਲੋਂ ਜਾਰੀ ਕੀਤਾ ਜਾਏਗਾ। ਜ਼ਿਕਰਯੋਗ ਹੈ ਕਿ ਸਥਾਨਕ ਚੋਣਾਂ ਨੂੰ ਲੈ ਕੇ ਸਬੰਧਤ ਨਗਰ ਨਿਗਮਾਂ ਤੇ ਕੌਂਸਲਾਂ ਦੇ ਲੋਕਾਂ ਨੇ ਲੰਬੀ ਕਾਨੂੰਨੀ ਲੜਾਈ ਲੜੀ ਹੈ। ਹਾਈ ਕੋਰਟ ਦੇ ਨਿਰਦੇਸ਼ ਦੇ ਬਾਵਜੂਦ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਪਰ ਉੱਥੇ ਵੀ ਸਰਕਾਰ ਨੂੰ ਝਾੜ ਪਾਈ। ਸੁਪਰੀਮ ਕੋਰਟ ਨੇ 15 ਦਿਨਾਂ ਦੇ ਅੰਦਰ ਨਗਰ ਨਿਗਮ ਚੋਣਾਂ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਤੇ ਅੱਠ ਹਫਤਿਆਂ ਦੇ ਅੰਦਰ ਚੋਣਾਂ ਕਰਾਉਣ ਦੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ। ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਸਥਾਨਕ ਸਰਕਾਰਾਂ ਵਿਭਾਗ ਨੇ ਚੋਣ ਕਮਿਸ਼ਨ ਨੂੰਚੋਣਾਂ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News