ਜੰਡਿਆਲਾ ਗੁਰੂ ਪੁਲਿਸ ਵੱਲੋਂ ਕਾਰੋਬਾਰੀਆਂ ਪਾਸੋਂ ਫਿਰੋਤੀਆਂ ਮੰਗਣ ਤੇ ਡਰਾਉਣ ਧਮਕਾਉਣ ਦੇ ਦੋਸ਼ ’ਚ ਹੈਪੀ ਜੱਟ ਦੇ ਗੈਂਗ ਦੇ 4 ਮੈਂਬਰ ਗ੍ਰਿਫ਼ਤਾਰ

4675398
Total views : 5507068

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਜੰਡਿਆਲਾ ਗੁਰੂ ਪੁਲਿਸ ਵੱਲੋਂ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਜੱਟ ਦੇ ਗੈਂਗ ਦੁਆਰਾ ਜੰਡਿਆਲਾ ਗੁਰੂ ਵਾਸੀ ਵਪਾਰੀਆਂ ਕਾਰੋਬਾਰੀਆਂ ਪਾਸੋਂ ਫਿਰੋਤੀਆਂ ਮੰਗਣ ਡਰਾਉਣ ਧਮਕਾਉਣ ਦੇ ਦੋਸ਼ ’ਚ ਗੈਂਗ ਦੇ 4 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਸਬੰਧੀ ਅੱਜ ਐਸ.ਐਚ. ਓ. ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜੰਡਿਆਲਾ ਗੁਰੂ ਵਾਸੀ ਇਕ ਦੁਕਾਨਦਾਰ ਹੀਰਾ ਲਾਲ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਉਸ ਨੂੰ ਨਾ ਵਾਕਿਫ਼ ਵਦੇਸ਼ੀ  ਨੰਬਰ ਤੋਂ ਧਮਕੀ ਮਿਲੀ ਸੀ ਕਿ ਉਸ ਨੂੰ ਫਿਰੌਤੀ ਦਿੱਤੀ ਜਾਵੇ। ਜਿਸ ਕੋਲੋਂ ਹੈਪੀ ਜੱਟ ਵੱਲੋਂ ਕਿਸੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਮੰਗੀ ਗਈ ਸੀ।

ਇਸ ਸਬੰਧੀ ਕਾਰੋਬਾਰੀ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਆਪਣੇ ਟੈਕਨੀਕਲ ਤਰੀਕੇ ਨਾਲ ਤਫਤੀਸ਼ ਕਰਕੇ ਗੈਂਗ ਦੇ 4 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹਨਾਂ ਵਿੱਚ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮੰਗਲ ਸਿੰਘ ਵਾਸੀ ਜੋਤੀਸਰ ਕਲੋਨੀ ਜੰਡਿਆਲਾ ਗੁਰੂ, ਨਵਜੋਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਜੱਟੇਆਣਾ ਚੌਂਕ ਚੌਂਕ ਜੰਡਿਆਲਾ ਗੁਰੂ, ਨਵਜੋਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ, ਰਾਜਬੀਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਖਲਚੀਆਂ ਦੇ ਨਾਮ ਸ਼ਾਮਲ ਹਨ।

ਇਸ ਸਬੰਧੀ ਐਸ.ਐਚ. ਓ. ਨੇ ਦੱਸਿਆ ਕਿ ਕਿ ਇਹਨਾਂ 4 ਦੇ ਮੋਬਾਇਲ ਕਬਜ਼ੇ ’ਚ ਲੈ ਲਏ ਗਏ ਹਨ ਅਤੇ ਇਹਨਾਂ ਦਾ ਰਿਮਾਂਡ ਲੈ ਕੇ ਇਹਨਾਂ ਕੋਲੋਂ ਪੁੱਛ ਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹਨਾਂ ਕੋਲੋਂ ਬਹੁਤ ਸਾਰੇ ਖੁਲਾਸੇ ਹੋਣ ਦੀ ਸੰਭਾਵਨਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News