ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ, ਜਵਾਬੀ ਕਾਰਵਾਈ ‘ਚ ਬਦਮਾਸ਼ ਜ਼ਖ਼ਮੀ

4675346
Total views : 5506908

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ

ਅੱਜ ਇੱਥੇ ਅੰਮ੍ਰਿਤਸਰ ਦੇ ਮਜੀਠਾ ਵੇਰਕਾ ਬਾਈਪਾਸ ’ਤੇ ਪੁਲਿਸ ਅਤੇ ਬਦਮਾਸ਼ਾਂ  ਦਰਮਿਆਨ ਮੁੱਠਭੇੜ ਹੋਣ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੁੱਟ ਦੇ ਸਮਾਨ ਦੀ ਬਰਾਮਦਗੀ ਲਈ ਪੁਲੀਸ ਨੇ ਇਕ ਮੁਲਜ਼ਮ ਨੂੰ ਵੇਰਕਾ-ਮਜੀਠਾ ਬਾਈਪਾਸ ’ਤੇ ਖਾਲੀ ਪਏ ਪਲਾਟ ’ਤੇ ਲਿਆਂਦਾ ਸੀ।

ਇਸ ਦੌਰਾਨ ਉਸਨੇ ਪੁਲੀਸ ਕਰਮੀ ਤੋਂ ਰਾਈਫਲ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਜਵਾਬੀ ਕਾਰਵਾਈ ਕਰਦਿਆਂ ਪੁਲੀਸ ਨੂੰ ਉਸ ’ਤੇ ਗੋਲੀ ਚਲਾਉਣੀ ਪਈ ਅਤੇ ਪੈਰ ਵਿਚ ਗੋਲੀ ਲੱਗਣ ਕਾਰਨ ਉਹ ਮੌਕੇ ’ਤੇ ਜ਼ਖਮੀ ਹੋ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ ਪਿੰਡ ਭਿੰਡੀ ਸੈਦਾਂ ਦਾ ਰਹਿਣ ਵਾਲਾ ਸੂਰਜ ਲੁੱਟ-ਖੋਹ ਦੀਆਂ ਦੋ ਵਾਰਦਾਤਾਂ ’ਚ ਲੋੜੀਂਦਾ ਸੀ।ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੇ ਸਾਥੀ ਗੁਰਕੀਰਤ ਦੀ ਭਾਲ ਕੀਤੀ ਜਾ ਰਹੀ ਹੈ। ਦੋਵਾਂ ਨੇ ਹਾਲ ਹੀ ਵਿੱਚ ਵੱਖ-ਵੱਖ ਮਾਮਲਿਆਂ ਵਿੱਚ ਦੋ ਐਨਆਰਆਈ ਔਰਤਾਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਨ੍ਹਾਂ ਦੇ ਹੈਂਡ ਬੈਗ ਖੋਹ ਲਏ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News