ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਨੈਸ਼ਨਲ ਕੈਡੇਟ ਕੋਰ (ਐਨਸੀਸੀ) ਦਿਵਸ ਮਨਾਇਆ

4675345
Total views : 5506907

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਵਨ ਪੰਜਾਬ ਗਰਲਜ਼ ਬਟਾਲੀਅਨ, ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਐਨਸੀਸੀ ਕੈਡਿਟਾਂ ਨੇ ਨੈਸ਼ਨਲ ਕੈਡੇਟ ਕੋਰ ਦੇ ਸਥਾਪਨਾ ਦਿਵਸ ਮੌਕੇ ਐਨ.ਸੀ.ਸੀ ਦਿਵਸ ਮਨਾਇਆ। ਇਸ ਮੌਕੇ ‘ਤੇ ਸ਼ਰਧਾਂਜਲੀ ਵਜੋਂ, ਕਾਲਜ ਦੀ ਐਨਸੀਸੀ ਯੂਨਿਟ ਨੇ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ । ਜਿਸ ਵਿੱਚ ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਤਾਂ ਜੋ ਇਸ ਦਿਨ ਦੀਆਂ ਕਦਰਾਂ ਕੀਮਤਾਂ ਨੂੰ ਉਜਾਗਰ ਕੀਤਾ ਜਾ ਸਕੇ ।


ਆਪਣੇ ਸੰਬੋਧਨ ਦੌਰਾਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਐਨ.ਸੀ.ਸੀ. ਦਿਵਸ ਨੌਜਵਾਨਾਂ, ਉਨ੍ਹਾਂ ਦੀ ਸਮਰੱਥਾ ਅਤੇ ਦੇਸ਼ ਦੀ ਸੇਵਾ ਕਰਨ ਦੀ ਵਚਨਬੱਧਤਾ ਦਾ ਜਸ਼ਨ ਹੈ । ਉਨ੍ਹਾਂ ਕੈਡਿਟਾਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News