Total views : 5506728
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨੂੰ ਜ਼ਰੂਰ ਅਪਨਾਉਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿੱਥੇ ਸਰੀਰਿਕ ਤੰਦਰੁਸਤੀ ਲਈ ਲਾਹੇਵੰਦ ਹੁੰਦੀਆਂ ਹਨ, ਉਥੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ। ਇਸ ਲਈ ਹਰੇਕ ਬੱਚੇ ਨੂੰ ਖੇਡਾਂ ਜਾਂ ਫ਼ਿਰ ਹੋਰ ਗਤੀਵਿਧੀਆਂ ਨੂੰ ਆਪਣੇ ਵਿੱਦਿਅਕ ਕਾਲ ਸਮੇਂ ਲਾਜ਼ਮੀ ਵਿਸ਼ੇ ਦੇ ਤੌਰ ’ਤੇ ਲੈਣਾ ਚਾਹੀਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ‘5 ਰੋਜ਼ਾ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਮਹਿਲਾ ਹਾਕੀ ਟੂਰਨਾਮੈਂਟ’ ਦੌਰਾਨ ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਥਾਨ ਦੀ ਟਰਾਫ਼ੀ ਪ੍ਰਦਾਨ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ। ਇਸ ਟੂਰਨਾਮੈਂਟ ’ਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 27 ਟੀਮਾਂ ਨੇ ਭਾਗ ਲਿਆ।
ਛੀਨਾ ਨੇ ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਪਹਿਲੇ ਸਥਾਨ ਦੀ ਟਰਾਫ਼ੀ ਨਾਲ ਨਿਵਾਜਿਆ
ਇਸ ਤੋਂ ਪਹਿਲਾਂ ਖਾਲਸਾ ਯੂਨੀਵਰਸਿਟੀ ਐਗਜੇਮੀਨੇਸ਼ਨ ਕੰਟਰੋਲਰ ਡੀਨ ਅਤੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਸ: ਛੀਨਾ ਦੀ ਹਾਕੀ ਦੀਆਂ ਟੀਮਾਂ ਨਾਲ ਜਾਣ ਪਛਾਣ ਕਰਵਾਈ। ਇਸ ਮੌਕੇ ਸ: ਛੀਨਾ ਨੇ ਕਾਲਜ ਵਿਖੇ ਟੂਰਨਾਮੈਂਟ ਦੇ ਅਗਾਜ਼ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਚੈਂਪੀਅਨਸ਼ਿਪ ਪਹਿਲਾਂ ਵੀ ਕਾਲਜ ਵਿਖੇ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 5 ਰੋਜ਼ਾ ਦੌਰਾਨ ਵੱਖ-ਵੱਖ ਟੀਮਾਂ ਨੇ ਚੈਂਪੀਅਨਸ਼ਿਪ ਦੌਰਾਨ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਖੇਡ ਦੀ ਭਾਵਨਾ ਨਾਲ ਆਪਣੀ ਕਾਬਲੀਅਤ ਦਾ ਮੁਜ਼ਾਹਰਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਉਕਤ ਯੂਨੀਵਰਸਿਟੀ ਦਾ ਇੰਟਰ ਟੂਰਨਾਮੈਂਟ ਕਰਵਾਉਣ ਦਾ ਇਕ ਵਾਰ ਫ਼ਿਰ ਤੋਂ ਸੁਭਾਗ ਕਾਲਜ ਨੂੰ ਪ੍ਰਾਪਤ ਹੋਇਆ ਹੈ ਅਤੇ ਇਸ ਮੁਕਾਬਲੇ ’ਚ ਪੰਜਾਬ ਸਮੇਤ ਸ਼ਿਮਲਾ, ਮੇਰਠ ਆਦਿ ਦੀਆਂ ਕਰੀਬ 27 ਟੀਮਾਂ ਨੇ ਹਾਕੀ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ’ਚ ਉਕਤ ਪਹਿਲੇ ਸਥਾਨ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਦੂਜਾ ਅਤੇ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ, ਰੋਹਤਕ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਟੂਰਨਾਮੈਂਟ ਦੌਰਾਨ ਦ੍ਰੋਣਾਚਾਰੀਆ ਐਵਾਰਡ ਜੇਤੂ ਰਾਸ਼ਟਰੀ ਹਾਕੀ ਕੋਚ ਬਲਦੇਵ ਸਿੰਘ, ਜੂਨੀਅਰ ਕੋਚ ਅਮਰਜੀਤ ਤੋਂ ਇਲਾਵਾ ਹੋਰ ਸਖਸ਼ੀਅਤਾਂ ਤੇ ਵਿਦਿਆਰਥੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-