ਨਗਰ ਨਿਗਮ ਚੋਣਾਂ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਨਗਰ ਨਿਗਮ ਅੰਮ੍ਰਿਤਸਰ ਅਤੇ ਹਰਭਜਨ ਸਿੰਘ ਈਟੀਓ ਨੂੰ ਜਲੰਧਰ ਬਣਾਇਆ ਦਾ ਅਬਜ਼ਰਵਰ

4675228
Total views : 5506737

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ / ਬਾਰਡਰ ਨਿਊਜ ਸਰਵਿਸ

ਹਾਲਾਂਕਿ ਨਗਰ ਨਿਗਮ ਚੋਣਾਂ ਦਾ ਪੰਜਾਬ ਰਾਜ ਚੋਣ ਕਮਿਸ਼ਨ ਨੇ ਰਸਮੀ ਐਲਾਨ ਨਹੀਂ ਕੀਤਾ ਪਰ ਹੁਕਮਰਾਨ ਧਿਰ ਨੇ ਪੂਰੀ ਤਿਆਰੀ ਖਿੱਚ ਦਿੱਤੀ ਹੈ।ਆਪ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਚੋਣਾਂ ਨਾਲ ਸੰਬੰਧਿਤ ਖੇਤਰਾਂ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕਰਨ ਤੋ ਬਾਅਦ ਨਗਰ ਨਿਗਮਾਂ ਲਈ ਚਾਰ ਮੰਤਰੀਆਂ ਅਤੇ ਇਕ ਮੈਂਬਰ ਪਾਰਲੀਮੈਂਟ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਹਰਭਜਨ ਸਿੰਘ ਈਟੀਓ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ, ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਅਤੇ ਸੰਸਦ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਨਗਰ ਨਿਗਮ ਦਾ ਅਬਜ਼ਰਵਰ ਬਣਾਇਆ ਗਿਆ ਹੈ।ਅਰੋੜਾ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫ਼ਰਕ ਨਾਲ ਜਿੱਤੇਗੀ ਕਿਉਂਕਿ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸ਼ਹਿਰੀ ਖੇਤਰਾਂ ਵਿਚ ਵੀ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ।

ਅਰੋੜਾ ਨੇ ਦੱਸਿਆ ਕਿ 1 ਦਸੰਬਰ ਤੋਂ ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ ਇਛੁੱਕ ਉਮੀਦਵਾਰਾਂ ਤੋ ਅਰਜ਼ੀਆਂ ਲੈਣ ਦਾ ਕਾਰਵਾਈ ਸ਼ੁਰੂ ਕਰੇਗੀ। ਚੋਣ ਪ੍ਰਕਿਰਿਆ ਵਿਚ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਵੀ ਪਾਰਟੀ ਮੈਂਬਰ ਚੋਣ ਲੜਨ ਦੇ ਇੱਛੁਕ ਹਨ, ਉਹ ਆਪਣੇ ਸਥਾਨਕ ਪਾਰਟੀ ਔਹਦੇਦਾਰਾਂ ਜਾਂ ਵਿਧਾਇਕਾਂ ਨਾਲ ਸੰਪਰਕ ਕਰਕੇ ਅਪਲਾਈ ਕਰ ਸਕਦੇ ਹਨ।

ਵਰਨਣਯੋਗ ਹੈ ਕਿ ਪਟਿਆਲਾ, ਲੁਧਿਆਣਾ,ਫਗਵਾੜਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮ ਸਮੇਤ 42 ਨਗਰ ਕੌਂਸਲਾਂ ਲਈ ਚੋਣਾਂ ਹੋਣੀਆਂ ਹਨ। ਇਸਤੋਂ ਇਲਾਵਾ ਕੁੱਝ ਕੌਸਲਾਂ ਦੀਆਂ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News