ਵਿਜੀਲੈਂਸ ਵੱਲੋਂ ਮਾਲ ਪਟਵਾਰੀ ਤੇ ਪਾਵਰਕਾਮ ਦਾ ਜੇ.ਈ 10,000 -10,000 ਰੁਪਏ ਰਿਸ਼ਵਤ ਲੈਦੇ ਰੰਗੇ ਹੱਥੀ ਕਾਬੂ

4675042
Total views : 5506470

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਦੋਸ਼ੀ ਜੇ.ਈ ਨੇ ਪਹਿਲਾਂ ਵੀ 10,000 ਰੁਪਏ ਦੀ  ਲਈ ਸੀ ਰਿਸ਼ਵਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ.ਈ.ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10,000 ਰੁਪਏ ਲੈ ਚੁੱਕਾ ਹੈ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ  ਸ਼ਿਕਾਇਤ  ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ  ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਮੁਲਜ਼ਮ, ਇਸ ਤੋਂ ਪਹਿਲਾਂ ਜ਼ਮੀਨ ਦੇ ਤਬਾਦਲੇ ਲਈ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ  ਰਿਕਾਰਡ ਕਰ ਲਈ ਹੈ।
 ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
 ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News