ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ

4674957
Total views : 5506355

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ਦੇ ਮੌਕੇ ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ—ਨਿਰਦੇਸ਼ਾਂ ’ਤੇ ਸੰਸਥਾ ਦੇ ਰੈੱਡ ਰਿਬਨ ਕਲੱਬ ਦੁਆਰਾ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਬਿੰਦੂ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਏਡਜ਼ ਦੀ ਬਿਮਾਰੀ ਅਤੇ ਇਸ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਭਵਿੱਖ ਦੇ ਅਧਿਆਪਕ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਨੈਤਿਕ ਫਰਜ਼ ਹੈ ਕਿ ਉਹ ਸਮਾਜ ’ਚ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਕਾਰਜਸ਼ੀਲ ਹੋਣ।ਇਸ ਪ੍ਰੋਗਰਾਮ ਦੌਰਾਨ ਰੈੱਡ ਰਿਬਨ ਕਲੱਬ ਦੀ ਮੈਂਬਰ ਪੀਹੂ ਚਾਵਲਾ ਵੱਲੋਂ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਦੀ ਮਦਦ ਨਾਲ ਸੈਮੀਨਾਰ ਦੇ ਵਿਸ਼ੇ, ਸਹੀ ਰਸਤਾ ਚੁਣੋ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ।

ਇਸ ਮੌਕੇ ਵਿਦਿਆਰਥੀਆਂ ਦੁਆਰਾ ਸਲੋਗਨ ਲਿਖਣ ਦੇ ਮੁਕਾਬਲੇ ֹਚ ਹਿੱਸਾ ਲਿਆ ਗਿਆ।ਸੈਮੀਨਾਰ ਦੇ ਅੰਤ ’ਚ ਵਿਦਿਆਰਥੀਆਂ ਨੂੰ ਤੰਦWਸਤ ਅਤੇ ਸਿਹਤਮੰਦ ਜੀਵਨ ਜਾਂਚ ਸਬੰਧੀ ਸਹੁੰ ਚੁਕਵਾਈ ਗਈ ਜਿਸ ਉਪਰੰਤ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰ ਦੁਆਰਾ ਏਡਜ਼ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਵੀ ਕੱਢੀ ਗਈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News