Total views : 5506222
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਲੰਬੇ ਸਮੇਂ ਤੋਂ ਬੰਦ ਪਈਆਂ ਬੀਆਰਟੀਐਸ ਬੱਸਾਂ ਅੱਜ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅੱਜ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਤੋਂ ਗੋਲਡਨ ਗੇਟ ਤੱਕ ਰੂਟ ਨੰਬਰ 201 ਦੀਆਂ ਬੱਸਾਂ ਨੂੰ ਝੰਡੀ ਵਿਖਾ ਕੇ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁਰੂ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਇੰਦਰਬੀਰ ਸਿੰਘ ਨਿਜਰ, ਵਿਧਾਇਕ ਸ਼੍ਰੀ ਅਜੇ ਗੁਪਤਾ, ਸ਼ਹਿਰੀ ਪ੍ਰਧਾਨ ਸ਼੍ਰੀ ਮਨੀਸ਼ ਅਗਰਵਾਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਗੁਰਪ੍ਰੀਤ ਸਿੰਘ ਔਲਖ ਅਤੇ ਹੋਰ ਨੇਤਾ ਵੀ ਹਾਜ਼ਰ ਸਨ।
ਛੇਤੀ ਹੀ ਸਾਰੇ ਰੂਟਾਂ ਉੱਤੇ ਸ਼ੁਰੂ ਕਰ ਦਿੱਤੀ ਜਾਵੇਗੀ ਬੀ ਆਰ ਟੀ ਐਸ ਬੱਸ ਸੇਵਾ- ਧਾਲੀਵਾਲ
ਸ ਧਾਲੀਵਾਲ ਨੇ ਇਸ ਮੌਕੇ ਦੱਸਿਆ ਕਿ ਫਿਲਹਾਲ ਇਹ ਬੱਸਾਂ ਟਰਾਇਲ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਤਿੰਨ ਹਫਤੇ ਤੱਕ ਇਹਨਾਂ ਉੱਤੇ ਕੋਈ ਕਿਰਾਇਆ ਨਹੀਂ ਲੱਗੇਗਾ। ਉਸ ਤੋਂ ਬਾਅਦ ਇਹਨਾਂ ਬੱਸਾਂ ਦਾ ਕਿਰਾਇਆ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਸਾਰੇ ਰੂਟਾਂ ਉੱਤੇ ਬਸ ਸੇਵਾ ਸ਼ੁਰੂ ਹੋਵੇਗੀ। ਉਹਨਾਂ ਦੱਸਿਆ ਕਿ ਬੀ ਆਰ ਟੀ ਐਸ ਸੇਵਾ ਦੇਣ ਵਾਲੀ ਕੰਪਨੀ ਕਰੀਬ ਡੇਢ ਸਾਲ ਪਹਿਲਾਂ ਭੱਜ ਗਈ ਸੀ ਜਿਸ ਕਾਰਨ ਇਹ ਬੱਸਾਂ ਰੁਕ ਗਈਆਂ ਸਨ ਅਤੇ ਹੁਣ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਮੰਗ ਉੱਤੇ ਦੁਬਾਰਾ ਇਹਨਾਂ ਨੂੰ ਕਾਰਪੋਰੇਸ਼ਨ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਅੱਜ ਤੋਂ ਇਹਨਾਂ ਦਾ ਕੰਮ ਕਾਰਪੋਰੇਸ਼ਨ ਹੀ ਦੇਖੇਗੀ, ਜਿਸ ਨਾਲ ਬੱਸਾਂ ਨਿਰੰਤਰ ਸੜਕਾਂ ਉੱਤੇ ਦੌੜ ਸਕਣਗੀਆਂ।
ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਸਮੇਂ ਇੰਡੀਆ ਗੇਟ ਤੋਂ ਗੋਲਡਨ ਗੇਟ ਤੱਕ 5 ਬੱਸਾਂ ਚੱਲਣਗੀਆਂ। ਇਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੁਤਲੀਘਰ, ਰੇਲਵੇ ਸਟੇਸ਼ਨ ਅਤੇ ਹੋਰ ਖੇਤਰ ਕਵਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੱਸਾਂ ਦਾ ਟਾਈਮ ਟੇਬਲ ਵੀ ਹਫ਼ਤੇ ਬਾਅਦ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਸਾਂ ਇੱਕ ਮਹੀਨੇ ਲਈ ਮੁਫ਼ਤ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਬਾਅਦ ਬੀਆਰਟੀਐਸ ਰੋਡ ’ਤੇ 60 ਕਮਰਸ਼ੀਅਲ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ।
ਉਨਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਸ ਦੇ ਰੂਟ ਵਿੱਚ ਅੱਜ ਤੋਂ ਬਾਅਦ ਕੋਈ ਨਿੱਜੀ ਵਾਹਨ ਨਾ ਲੈ ਕੇ ਆਉਣ ਉਹਨਾਂ ਦੱਸਿਆ ਕਿ ਪੁਲਿਸ ਇਸ ਲਈ ਵੱਡੇ ਚਲਾਨਾਂ ਦਾ ਪ੍ਰਬੰਧ ਕਰ ਰਹੀ ਹੈ ਅਤੇ ਜੇਕਰ ਕੋਈ ਵਾਹਨ ਇਹਨਾਂ ਰੂਟਾਂ ਦੇ ਵਿੱਚ ਆਇਆ ਤਾਂ ਉਹਨਾਂ ਨੂੰ ਭਾਰੀ ਜੁਰਮਾਨਾ ਦੇਣਾ ਪਵੇਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-