ਝਬਾਲ ‘ਚ ਨਸ਼ਾ ਤਸਕਰੀ’ਚ ਲੋੜੀਦੇ ਤਸਕਰਾਂ ਨੂੰ ਫੜਨ ਗਈ ਪੁਲਿਸ ਪਾਰਟੀ ਤੇ ਹਮਲਾ ਕਰਕੇ ਦੋ ਪੁਲਿਸ ਮੁਲਾਜਮਾਂ ਨੂੰ ਕੀਤਾ ਜਖਮੀ

4674879
Total views : 5506222

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਬਾਰਡਰ ਨਿਊਜ ਸਰਵਿਸ

ਝਬਾਲ ਵਿਖੇ ਨਸ਼ਿਆਂ ਦੇ ਕੇਸ ਵਿੱਚ ਲੋੜੀਂਦੇ ਵਿਆਕਤੀ ਦੇ ਘਰ ਛਾਪਾ ਮਾਰਨ ਗਈ ਪੁਲਸ ਪਾਰਟੀ ਤੇ ਕੇਸ ਵਿੱਚ ਲੋੜੀਂਦੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਹੌਲਦਾਰ ਸਮੇਤ ਦੋ ਪੁਲਸ ਮੁਲਾਜ਼ਮਾ ਨੂੰ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦੇਂਦਿਆਂ ਏ ਐਸ ਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਝਬਾਲ ਪੁਖਤਾ ਪਿੰਡ ਦੇ ਦੋ ਨੌਜਵਾਨ ਜੋ ਨਸ਼ੇ ਵੇਚਣ ਦਾ ਧੰਦਾ ਕਰਦੇ ਅਤੇ ਉਹਨਾਂ ਤੇ ਨਸੇ ਵੇਚਣ ਸਬੰਧੀ ਕੇਸ ਦਰਜ ਹਨ ਅਤੇ ਪੁਲਸ ਨੂੰ ਲੋੜੀਂਦੇ ਹੋਣ ਕਰਕੇ ਅੱਜ ਸ਼ਾਮੀ ਉਹਨਾਂ ਦੇ ਘਰ ਪੁਲਸ ਰੇਡ ਕੀਤਾ ਸੀ ਜਿਸ ਤੇ ਅੱਗੋਂ ਉਹਨਾਂ ਤੇ ਉਹਨਾਂ ਦੇ ਪਰਿਵਾਰ ਨੇ ਪੁਲਸ ਪਾਰਟੀ ਤੇ ਹਮਲਾ ਕਰ ਦਿੱਤਾ।ਜਿਸ ਨਾਲ ਹੌਲਦਾਰ ਮਨਬੀਰ ਸਿੰਘ ਅਤੇ ਹੋਮ ਗਾਰਡ ਜਵਾਨ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਏ ਜਿਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।ਇਸ ਸਬੰਧੀ ਜਦੋਂ ਥਾਣਾ ਮੁਖੀ ਇੰਸ:ਪਰਮਜੀਤ ਸਿੰਘ ਵਿਰਦੀ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਪੁਲਸ ਪਾਰਟੀ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਉਹਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News