ਨਰਾਇਣ ਸਿੰਘ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ

4674760
Total views : 5506051

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਚੌੜਾ ਨੂੰ11 ਦਸੰਬਰ  ਦਿਨ ਬੁੱਧਵਾਰ ਤੱਕ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਇਸ ਤੋਂ ਪਹਿਲਾਂ 5 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਦੇ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ ।ਇਸ ਦੌਰਾਨ ਪੁਲਿਸ ਵਲੋ ਅੱਜ ਨਰਾਇਣ ਸਿੰਘ ਚੌੜਾ ਦੇ ਦੋਵਾਂ ਪੁੱਤਰਾਂ ਤੋ ਵੀ ਪੁਛਗਿੱਛ ਕੀਤੀ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News