ਕੈਨੇਡਾ ‘ਚ 20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦਾ ਗੋਲੀ ਮਾਰ ਕੇ ਕੀਤਾ ਕਤਲ 

4674760
Total views : 5506051

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਮਿੰਟਨ (ਕੈਨੇਡਾ)/ਕੈਨੇਡਾ ਦੇ ਐਡਮਿੰਟਨ ਵਿੱਚ ਇੱਕ 20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ 6 ਦਸੰਬਰ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ।

ਅਪਾਰਟਮੈਂਟ ਬਿਲਡਿੰਗ ਵਿੱਚ ਸੁਰੱਖਿਆ ਗਾਰਡ ਵਜੋਂ ਕਰ ਰਿਹਾ ਸੀ ਗਸ਼ਤ

ਜਾਣਕਾਰੀ ਅਨੁਸਾਰ ਕੈਨੇਡਾ ਦੇ ਐਡਮਿੰਟਨ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਨ ਵਾਲੇ ਹਰਸ਼ਨਦੀਪ ਸਿੰਘ ਨੂੰ ਦੋ ਵਿਅਕਤੀਆਂ ਇਵਾਨ ਰੇਨ (30) ਅਤੇ ਜੂਡਿਥ ਸੌਲਟੌਕਸ (30) ਨੇ ਉਸ ਸਮੇਂ ਮਾਰ ਦਿੱਤਾ, ਜਦੋਂ ਉਹ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਗਸ਼ਤ ਕਰ ਰਿਹਾ ਸੀ।

ਹਰਸ਼ਨਦੀਪ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਸ ਦਾ ਪੋਸਟਮਾਰਟਮ ਸੋਮਵਾਰ ਨੂੰ ਕੀਤਾ ਗਿਆ ਹੈ। 6 ਦਸੰਬਰ, 2024 ਨੂੰ ਸਿੰਘ ਦੀ ਮੌਤ ਦੇ ਸਬੰਧ ਵਿਚ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਫਸਟ-ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News