ਅਕਾਲੀ ਦਲ ਦੀ ਸੰਜਮੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਵਿਚ ਆਪ ਸਰਕਾਰ ਵੀ ਸ਼ਾਮਲ: ਡਾ. ਦਲਜੀਤ ਸਿੰਘ ਚੀਮਾ

4674747
Total views : 5506038

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਸਾਜ਼ਿਸ਼ ’ਤੇ ਪਰਦਾ ਪਾਉਣ ਲਈ ਝੂਠੀ ਐਫ. ਆਈ. ਆਰ. ਦਰਜ ਕਰ ਕੇ ਕਵਰ ਅਪ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਫ. ਆਈ. ਆਰ. ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਨੂੰ ‘ਸੰਗਤ’ ਦਾ ਮੈਂਬਰ ਦੱਸਿਆ ਗਿਆ ਹੈ ਤੇ ਸਾਰੀ ਘਟਨਾ ਨੂੰ ਛੁਪਾਉਣ ਵਾਸਤੇ ਇਸ ਨੂੰ ‘ਹਵਾਈ ਫਾਇਰ’ ਦਾ ਨਾਂਅ ਦਿੱਤਾ ਗਿਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਐਫ਼. ਆਈ. ਆਰ. ਨੂੰ ਰੱਦ ਕਰਦਿਆਂ ਇਸ ਨੂੰ ਇਕ ਚਾਲਾਕੀ ਭਰੀ ਮੁਹਿੰਮ ਕਰਾਰ ਦਿੱਤਾ, ਜਿਸਦਾ ਮਕਸਦ ਹਮਲਾਵਰ ਦੀ ਪੁਸ਼ਤਪਨਾਹੀ ਕਰਨ ਵਾਲੇ ਪੰਜਾਬ ਪੁਲਿਸ ਅਫਸਰਾਂ ਦੀ ਭੂਮਿਕਾ ’ਤੇ ਪਰਦਾ ਪਾਉਣਾ ਹੈ।ਇਸ ਕਾਤਲਾਨਾ ਹਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਡਾਚੀਮਾ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਰੰਤਰ ਕੀਤੀਆਂ ਪ੍ਰੈਸ ਕਾਨਫਰੰਸਾਂ ਵਿਚ ਪ੍ਰਗਟਾਇਆ ਤੌਖਲਾ ਸੱਚਾ ਸਾਬਤ ਹੋਇਆ ਹੈ। 

 ਸੀ ਸੀ ਟੀ ਵੀ ਕੈਮਰਾ ਫੁਟੇਜ ਰਾਹੀਂ ਇਹ ਵੀ ਸਪਸ਼ਟ ਹੋ ਗਿਆ ਸੀ ਕਿ ਹਮਲਾਵਰ ਨਰਾਇਣ ਸਿੰਘ ਚੌੜਾ ਨੇ ਐਮ ਐਮ ਪੀ ਸੈਮੀ ਆਟੋਮੈਟਿਕ ਪਿਸਟਲ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਤੋਂ ਪਹਿਲਾਂ ਤਿੰਨ ਦਿਨ ਤੱਕ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਪੂਰੀ ਰੇਕੀ ਕੀਤੀ। ਉਹਨਾਂ ਕਿਹਾ ਕਿ ਹੁਣ ਸਪੱਸ਼ਟ ਹੋ ਗਿਆ ਹੈ ਕਿ ਆਪ ਸਰਕਾਰ ਸੰਜਮੀ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਪੂਰਾ ਜ਼ੋਰ ਲਗਾ ਦਿੱਤਾ ਹੈ ਕਿ ਸ. ਸੁਖਬੀਰ ਸਿੰਘ ਬਾਦਲ ਨੂੰ ਖ਼ਤਮ ਕਰਨ ਦੀ ਇਸ ਡੂੰਘੀ ਸਾਜ਼ਿਸ਼ ਦਾ ਸੱਚ ਕਦੇ ਬਾਹਰ ਹੀ ਨਾ ਆ ਸਕੇ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News