ਇਸਾਈ ਭਾਈਚਾਰੇ ਨੇ ਨਗਰ ਨਿਗਮ ਚੋਣਾਂ ਦਾ ਕੀਤਾ ਬਾਈਕਾਟ

4674385
Total views : 5505502

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਦਵਿੰਦਰ ਕੁਮਾਰ ਪੁਰੀ

ਪੰਜਾਬ ਵਿੱਚ ਸਰਪੰਚੀ ਦੀ ਇਲੈਕਸ਼ਨ ਤੋਂ ਬਾਅਦ ਪੰਜ ਜਿਲਿਆਂ ਵਿੱਚ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੀ ਲੋਕ ਉਡੀਕ ਕਰ ਰਹੇ ਸਨ। ਜ਼ਿਕਰਯੋਗ ਹੈ ਕੀ ਸਿੱਖ ਜਥੇਬੰਦੀਆਂ ਵੱਲੋਂ ਇਲੈਕਸ਼ਨ ਕਮਿਸ਼ਨ ਨੂੰ ਇਹ ਅਪੀਲ ਕੀਤੀ ਗਈ ਸੀ ਕੀ ਸ਼ਹੀਦੀ ਦਿਹਾੜਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਚੋਣਾਂ ਦੀ ਤਾਰੀਖ ਦਾ ਐਲਾਨ ਕੀਤਾ ਜਾਵੇ!ਅੱਜ ਚੋਣ ਕਮਿਸ਼ਨ ਵੱਲੋਂ ਪੰਜ ਜਿਲਿਆਂ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ 21 ਦਸੰਬਰ ਨੂੰ ਐਲਾਨ ਕਰ ਦਿੱਤਾ ਗਿਆ ਹੈ!

ਦਸੰਬਰ ਮਹੀਨੇ ਵਿੱਚ ਕ੍ਰਿਸਮਿਸ ਹੋਣ ਕਰਕੇ ਚਲਦੀਆਂ ਹਨ ਸਾਰਾ ਮਹੀਨਾ ਤਿਆਰੀਆਂ

ਜਿਸ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ! ਅੱਜ ਇਲੈਕਸ਼ਨ ਕਮਿਸ਼ਨ ਵੱਲੋਂ ਤਾਰੀਖ ਦੇ ਐਲਾਨ ਤੋਂ ਬਾਅਦ ਇਸਾਈ ਭਾਈਚਾਰੇ ਵੱਲੋਂ ਇੱਕ ਹੰਗਾਮੀ ਮੀਟਿੰਗ ਕਰਕੇ ਇਹ ਐਲਾਨ ਕੀਤਾ ਗਿਆ ਕਿ ਜੇਕਰ ਚੋਣਾਂ ਦੀ ਤਾਰੀਖ ਨੂੰ ਬਦਲ ਕੇ ਜਨਵਰੀ ਵਿੱਚ ਨਾ ਕੀਤਾ ਗਿਆ ਤਾਂ ਸਮੂਹ ਈਸਾਈ ਭਾਈਚਾਰਾ ਚੋਣਾਂ ਦਾ ਬਾਈਕਾਟ ਕਰੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਗਲੋਬਲ ਕ੍ਰਿਸਨ ਐਕਸ਼ਨ ਕਮੇਟੀ ਦੇ ਕੋਆਰਡੀਨੇਟਰ ਵਿਲਾਇਤ ਮਸੀਹ ਬੰਟੀ ਅਜਨਾਲਾ ਨੇ ਕਿਹਾ ਪ੍ਰਧਾਨ ਜਤਿੰਦਰ ਮਸੀਹ ਗੌਰਵ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਕੋਰ ਕਮੇਟੀ ਦੇ ਸਾਰੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ!ਉਹਨਾਂ ਅੱਗੇ ਕਿਹਾ ਚੋਣ ਕਮਿਸ਼ਨ ਵੱਲੋਂ ਜੋ ਇਲੈਕਸ਼ਨ ਦੀ ਤਾਰੀਖ ਦਾ ਐਲਾਨ ਕੀਤਾ ਗਿਆਹੈ ! ਉਸ ਨੂੰ ਲੈ ਕੇ ਚਰਚਾ ਕੀਤੀ ਗਈ ਹੈ !ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News