Total views : 5505646
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗ੍ਰਿਫ਼ਤਾਰ ਮੁਲਜ਼ਮ ਅੰਮ੍ਰਿਤਸਰ ਸੈਕਟਰ ਤੋਂ ਨਸ਼ੀਲੇ ਪਦਾਰਥਾਂ ਦੀ ਕਰਦਾ ਸੀ ਤਸਕਰੀ ਅਤੇ ਵੱਖ-ਵੱਖ ਵਿਅਕਤੀਆਂ ਰਾਹੀਂ ਪਹੁੰਚਾਉਂਦਾ ਸੀ ਖੇਪਾਂ: ਡੀਜੀਪੀ ਗੌਰਵ ਯਾਦਵ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵੀਰ ਸਿੰਘ ਉਰਫ਼ ਗੋਰਾ (32) ਵਾਸੀ ਬਸਤੀ ਮੁਹੰਮਦ ਸ਼ਾਹ ਵਾਲੀ, ਫਿਰੋਜ਼ਪੁਰ ਵਜੋਂ ਹੋਈ ਹੈ।
ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੀ ਟੋਇਟਾ ਫਾਰਚੂਨਰ ਕਾਰ ਜਿਸ ਨੂੰ ਉਹ ਚਲਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਸੈਕਟਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ ਅਤੇ ਖੇਪਾਂ ਦੀ ਡਿਲਿਵਰੀ ਕਰਨ ਲਈ ਵੱਖ-ਵੱਖ ਵਿਅਕਤੀਆਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦੇ ਇੱਕ ਹੋਰ ਸਾਥੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਉਦੇਸ਼ ਨਾਲ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਾਸਤੇ ਜਾਂਚ ਕੀਤੀ ਜਾ ਰਹੀ ਹੈ।
ਦੋਸ਼ੀ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ ਘੱਟੋ-ਘੱਟ ਤਿੰਨ ਖੇਪਾਂ ਦੀ ਕੀਤੀ ਡਲੀਵਰੀ, ਜਾਂਚ ਦੌਰਾਨ ਹੋਇਆ ਖੁਲਾਸਾ: ਸੀਪੀ ਗੁਰਪ੍ਰੀਤ ਸਿੰਘ ਭੁੱਲਰ
ਇਸ ਸਬੰਧੀ ਥਾਣਾ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 194 ਮਿਤੀ 08-12-2024 ਦਰਜ ਕੀਤਾ ਗਿਆ ਹੈ।