ਬਾਬਾ ਬਕਾਲਾ ਸਾਹਿਬ ਵਿਖੇ ਨਗਰ ਪੰਚਾਇਤੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਹੀ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ‌

4674460
Total views : 5505600

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਈਆ /ਬਲਵਿੰਦਰ ਸਿੰਘ ਸੰਧੂ ‌ ‌

ਬਾਬਾ ਬਕਾਲਾ ਸਾਹਿਬ 8ਦਸੰਬਰ (ਜੱਗਾ ਸਿੰਘ ਖਾਨਪੁਰ )ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਹਿਲੀ ਵਾਰ ਹੋਣ ਜਾ ਰਹੀਆਂ ਨਗਰ ਪੰਚਾਇਤੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਦੀਆਂ 13 ਹੀ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਜੀਤ ਸਿੰਘ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ । ਉਪਰੰਤ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ 13 ਹੀ ਉਮੀਦਵਾਰਾਂ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਉੁ ਦੇਕੇ ਸਨਮਾਨਿਤ ਕੀਤਾ ।

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਜਿੱਤ ਲਈ ਕੀਤੀ ਅਰਦਾਸ :ਗੁ: ਨੌਵੀਂ ਪਾਤਸ਼ਾਹੀ ਅਤੇ ਗੁ: ਛੇਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਉਪਰੰਤ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਭਾਈ ਮੋਹਣ ਸਿੰਘ ਕੰਗ ਨੇ ਸਮੁੱਚੇ ਉਮੀਦਵਾਰਾਂ ਦੀ ਜਿੱਤ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ । ਇਨ੍ਹਾਂ ਉਮੀਦਵਾਰਾਂ ਵਿੱਚ ਵਾਰਡ ਨੰ: 1 ਤੋਂ ਬੀਬੀ ਰਵਿੰਦਰ ਕੌਰ ਪਤਨੀ ਦਲਬੀਰ ਸਿੰਘ, ਵਾਰਡ ਨੰ: 2 ਤੋਂ ਮੋਹਣ ਸਿੰਘ ਪੁੱਤਰ ਗੁਰਭੇਜ ਸਿੰਘ, ਵਾਰਡ ਨੰ: 3 ਤੋਂ ਬੀਬੀ ਸੁਖਵਿੰਦਰ ਕੌਰ ਪਤਨੀ ਬਲਜੀਤ ਸਿੰਘ, ਵਾਰਡ ਨੰ: 4 ਤੋਂ ਕੁਲਵੰਤ ਸਿੰਘ ਰੰਧਾਵਾ ਸਪੁੱਤਰ ਬਚਨ ਸਿੰਘ, ਵਾਰਡ ਨੰ: 5 ਤੋਂ ਬੀਬੀ ਸੁਮਨਪ੍ਰੀਤ ਕੌਰ ਪਤਨੀ ਪਵਿੱਤਰ ਸਿੰਘ, ਵਾਰਡ ਨੰ: 6 ਤੋਂ ਦਵਿੰਦਰ ਸਿੰਘ ਬਬਲੂ ਪੁੱਤਰ ਸੱਜਣ ਸਿੰਘ, ਵਾਰਡ ਨੰ: 7 ਤੋਂ ਬੀਬੀ ਸਰਬਜੀਤ ਕੌਰ ਪਤਨੀ ਕੁਲਦੀਪ ਸਿੰਘ ਧਾਮੀ, ਵਾਰਡ ਨੰ: 8 ਤੋਂ ਜਥੇਦਾਰ ਰੇਸ਼ਮ ਸਿੰਘ ਪੁੱਤਰ ਅਜੀਤ ਸਿੰਘ, ਵਾਰਡ ਨੰ: 9 ਤੋਂ ਬੀਬੀ ਪਰਮਿੰਦਰ ਕੌਰ ਪਤਨੀ ਕਰਨੈਲ ਸਿੰਘ, ਵਾਰਡ ਨੰ: 10 ਤੋਂ ਕਰਮ ਸਿੰਘ ਪੁੱਤਰ ਕੇਹਰ ਸਿੰਘ, ਵਾਰਡ ਨੰ: 11 ਤੋਂ ਮੰਗਲ ਸਿੰਘ ਪੁੱਤਰ ਗਿਆਨ ਸਿੰਘ, ਵਾਰਡ ਨੰ: 12 ਤੋਂ ਕੁਲਵੰਤ ਸਿੰਘ ਪੁੱਤਰ ਇੰਦਰ ਸਿੰਘ, ਵਾਰਡ ਨੰ: 13 ਤੋਂ ਮਨਪ੍ਰੀਤ ਕੌਰ ਪਤਨੀ ਸਾਜਨਦੀਪ ਸਿੰਘ ਆਦਿ ਉਮੀਦਵਾਰ ਐਲਾਨੇ ਗਏ ਹਨ । ਇਸ ਉਪਰੰਤ ਸਾਰੇ ਉਮੀਦਵਾਰ ਤਰਨਾ ਦਲ ਦੇ ਹੈੱਡਕੁੳਾਟਰ ਗੁਰਦੁਆਰਾ ਸਾਹਿਬ ਪਾਤਸਾਹੀ ਛੇਵੀਂ ਵਿਖੇ ਵੀ ਨਤਮਸਤਕ ਹੋਏ, ਜਿੱਥੇ ਕਿ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਸਾਰੇ ਉਮੀਦਵਾਰਾਂ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News