ਗੁਰੂ ਨਗਰੀ ‘ਚ ਚੱਲਦੇ ਦੋ ਗੈਰਕਾਨੂੰਨੀ ਸਿਨੇਮਾ ਘਰਾਂ ਨੂੰ ਡੀ.ਸੀ ਦੇ ਹੁਕਮਾਂ ‘ਤੇ ਕੀਤਾ ਗਿਆ ਸੀਲ

4948536
Total views : 5949112

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ਉੱਤੇ ਨੱਥ ਪਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਸੀਲ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਹੈ।

ਐਸਡੀਐਮ ਗੁਰਸਿਮਰਨ ਸਿੰਘ ਢਿੱਲੋ ਜਿਨਾਂ ਕੋਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਚਾਰਜ ਵੀ ਹੈ ਨੇ ਦੱਸਿਆ ਕਿ ਉਕਤ ਸਿਨੇਮਿਆਂ ਬਾਬਤ ਸ਼ਿਕਾਇਤ ਪ੍ਰਾਪਤ ਹੋਈ ਸੀ।

ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਦਫਤਰ ਦੀ ਟੀਮ ਨੇ ਤਹਿਸੀਲਦਾਰ ਜਗਸੀਰ ਸਿੰਘ ਦੀ ਅਗਵਾਈ ਹੇਠ ਮੌਕਾ ਚੈੱਕ ਕੀਤਾ ਤਾਂ ਦੋ ਥਾਵਾਂ ਉੱਤੇ ਗੈਰ ਕਾਨੂੰਨੀ ਢੰਗ ਛੋਟੇ ਹਾਲ ਵਿੱਚ ਫਿਲਮਾਂ ਵਿਖਾਈਆਂ ਜਾ ਰਹੀਆਂ ਸਨ।

ਉਹਨਾਂ ਦੱਸਿਆ ਕਿ ਬਿਨਾਂ ਲਾਇਸੰਸ ਤੋਂ ਜਨਤਕ ਤੌਰ ਉੱਤੇ ਇਸ ਤਰ੍ਹਾਂ ਫਿਲਮ ਵਿਖਾਉਣੀ ਸਿਨੇਮਾ ਐਕਟ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸਾਡੀ ਟੀਮ ਨੇ ਦੋਵਾਂ ਸਿਨੇਮਿਆਂ ਨੂੰ ਸੀਲ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

ਸ: ਢਿੱਲੋਂ ਨੇ ਜ਼ਿਲ੍ਹੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੀ ਜਾਣਕਾਰੀ ਵਿੱਚ ਕੋਈ ਅਜਿਹਾ ਸਿਨੇਮਾ ਜਿਸ ਕੋਲ ਲਾਇਸੰਸ ਨਾ ਹੋਵੇ, ਕੰਮ ਕਰ ਰਿਹਾ ਹੈ ਤਾਂ ਉਹ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਜਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੇ ਦਫਤਰ ਸੂਚਨਾ ਦੇਣ ਤਾਂ ਜੋ ਅਸੀਂ ਅਜਿਹੀਆਂ ਗੈਰ ਕਾਨੂੰਨੀ ਸਿਨੇਮਿਆਂ ਨੂੰ ਸੀਲ ਕਰ ਸਕੀਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News