ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਵਜੋਂ ਸੰਭਾਲਿਆ ਅਹੁਦਾ

4674495
Total views : 5505647

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਚ ਅੱਜ ਦਾ ਦਿਨ ਉਦੋਂ ਇਕ ਅਹਿਮ ਦਿਨ ਬਣ ਗਿਆ ਜਦੋਂ ਉੱਘੇ ਅਕਾਦਮਿਕ ਮਾਹਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸੰਸਥਾਪਕ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਰਸਮੀ ਤੌਰ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆ। ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕੇ.ਐਸ. ਕਾਹਲੋਂ, ਰਜਿਸਟਰਾਰ; ਪ੍ਰੋ, ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਿਦਆਰਥੀ ਭਲਾਈ, ਪ੍ਰੋ. ਸਰਬਜਿੰਦਰ ਸਿੰਘ,  ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਰਬੱਤ ਦਾ ਭਲਾ ਅਤੇ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਦੀਆਂ ਮੋਹਰੀ ਯੂਨੀਵਰਸਿਟੀਆਂ ‘ਚ ਸ਼ਾਮਿਲ ਕਰਨਾ ਮੁੱਖ ਉਦੇਸ਼: ਪ੍ਰੋ. ਕਰਮਜੀਤ ਸਿੰਘ

ਪ੍ਰੋ. ਕਰਮਜੀਤ ਸਿੰਘ ਨੇ ਸ਼ੁਕਰਾਨਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਤਕ ਪਹੁੰਚਾਉਣ ਅਤੇ ਵਿਿਦਆਰਥੀਆਂ ਨੂੰ ਨੌਕਰੀਆਂ ਤੇ ਵਪਾਰ ਯੋਗ ਬਣਾਉਣ ਵਰਗੀਆਂ ਹੋਰ ਪਹਿਲਕਦਮੀਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਕੈਂਪਸ ਪਹੁੰਚਣ ‘ਤੇ ਯੂਨੀਵਰਸਿਟੀ ਭਾਈਚਾਰੇ ਵੱਲੋਂ ਪ੍ਰੋ. ਕਰਮਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।
ਪ੍ਰੋ. ਕਰਮਜੀਤ ਸਿੰਘ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਇੱਕ ਸਾਬਕਾ ਵਿਿਦਆਰਥੀ ਵਜੋਂ ਜੁੜਿਆ ਹੋਣਾ ਯੂਨੀਵਰਸਿਟੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਅਤੇ ਵਿਿਦਆਰਥੀਆਂ ਨੂੰ ਭੌਤਿਕ ਅਤੇ ਅਧਿਆਤਮਿਕ ਦੋਵਾਂ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਮੂਲ ਹੈ। ਉਨ੍ਹਾਂ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਰ ਉੱਚ ਖੋਜ ਤੇ ਅਕਾਦਮਿਕ ਮਿਆਰਾਂ ਸਦਕਾ ਅਕਾਦਮਿਕ ਅਤੇ ਵਿਸ਼ਵ ਪ੍ਰਸਿੱਧੀ ਹਾਸਲ ਕਰੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News