Total views : 5505615
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਹੋਣ ਜਾ ਰਹੀਆਂ ਮਿਊਸੀਪਲ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਅਸਲਾ ਧਾਰਕਾਂ ਨੂੰ ਲਾਇਸੰਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਰਸਿਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਦੀ ਕੀਤੀ ਹਦਾਇਤ
ਇਸ ਸੰਬੰਧ ਵਿਚ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ.ਰਾਹੁਲ ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਪੰਚਾਇਤ ਖੇਮਕਰਨ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਇਸੇ ਏਰੀਏ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਲਾਇਸੰਸੀ ਹਥਿਆਰਾਂ ਨੂੰ ਤੁਰੰਤ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਰਸਿਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।
ਹੁਕਮਾਂ ਅਨੁਸਾਰ ਆਰਮੀ ਪਰਸੋਨਲ,ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ,ਬੈਂਕ ਸੁਰੱਖਿਆ ਗਾਰਡ, ਫੈਕਟਰੀਜ ਤੇ ਸਕਿਊਰਿਟੀ ਗਾਰਡ ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ ( ਉਹ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਟ ਵਿੱਚ ਭਾਗ ਲੈਣ ਜਾ ਰਹੇ ਹੋਣ) ਜਿੰਨ੍ਹਾਂ ਨੂੰ ਜੈੱਡ ਸਕਿਉਰਿਟੀ ਮਿਲੀ ਹੋਵੇ ਜਾਂ ਜਿੰਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋ ਛੋਟ ਦਿੱਤੀ ਜਾਂਦੀ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-