ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਅਜਨਾਲਾ ਰੋਡ ਜਾਮ ਕਰਕੇ ਲਾਇਆ ਧਰਨਾਂ

4674280
Total views : 5505362

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਦਵਿੰਦਰ ਕੁਮਾਰ ਪੁਰੀ

ਪੰਜਾਬ ਵਿੱਚ 20 ਦਸੰਬਰ ਨੂੰ ਹੋਣ ਜਾ ਰਹੀਆਂ ਮਿਊਸਪਲ ਕਾਰਪੋਰੇਸ਼ਨ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੌਰਾਨ ਸਥਾਨਕ ਸ਼ਹਿਰ ਅਜਨਾਲਾ ਦੀਆਂ ਦੋ ਵਾਰਡਾਂ 5 ਅਤੇ 7 ਨੰਬਰ ਵਿੱਚ ਵੀ ਜਿਮਨੀ ਚੋਣਾਂ ਹੋ ਰਹੀਆਂ ਹਨ, ਜਿਸ ਦੌਰਾਨ ਜਾਲੀ ਵੋਟਾਂ ਬਣਾਉਣ ਦੇ ਮੁੱਦੇ ਨੂੰ ਲੈ ਕੇ ਭਾਜਪਾ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਅਜਨਾਲਾ ਤੋਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਐਸ,ਡੀ,ਐਮ ਅਜਨਾਲਾ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਰਾ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਮੁੱਖ ਰੋਡ ਜਾਮ ਕਰਕੇ ਰੋਸ ਮੁਜਾਰਾ ਕਰ ਰਹੇ ਭਾਜਪਾ ਆਗੂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪ੍ਰਸ਼ਾਸਨ ਨੇ ਸੱਤਾਧਾਰੀ ਧਿਰ ਦੇ ਆਗੂਆਂ ਨਾਲ ਮਿਲ ਕੇ ਸੈਕੜੇ ਦੇ ਕਰੀਬ ਜਾਅਲੀ ਵੋਟਾਂ ਬਣਾਈਆਂ ਹਨ, ਜੋ ਕਿ ਸ਼ਰੇਆਮ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ!

ਉਹਨਾਂ ਅੱਗੇ ਕਿਹਾ ਕਿ ਸੱਤਾਧਾਰੀ ਧਿਰ ਆਪਣੀ ਹਾਰ ਹੁੰਦੀ ਦੇਖ ਕੇ ਇੰਨੀ ਬੁਖਲਾ ਚੁੱਕੀ ਹੈ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਵੋਟਰ ਸੂਚੀਆਂ ਤੱਕ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਦੇ ਰੋਸ ਵਜੋਂ ਐਸਡੀਐਮ ਅਜਨਾਲਾ ਅਤੇ ਸੱਤਾਧਾਰੀ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਮੌਕੇ ਐਸਡੀਐਮ ਰਵਿੰਦਰ ਅਰੋੜਾ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਨੂੰ ਵੋਟਰ ਸੂਚੀਆਂ ਦਿੱਤੀਆਂ ਜਾ ਰਹੀਆਂ ਹਨ, ਬਾਕੀ ਅਗਰ ਕੋਈ ਗਲਤ ਵੋਟ ਬਣੀ ਹੈ ਤਾਂ ਉਸ ਦੇ ਖਿਲਾਫ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਲਿਖਤੀ ਦਰਖਾਸਤ ਦਿਓ, ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਗੁਰਵਿੰਦਰ ਸਿੰਘ ਮੁਕਾਮ, ਪ੍ਰਦੀਪ ਕੁਮਾਰ ਬੰਟਾ, ਅਸ਼ੀਸ਼ ਕੁਮਾਰ ਬੰਟੀ ਸ਼ਰਮਾ, ਸ਼ਾਮ ਸੁੰਦਰ ਦੀਵਾਨਾ, ਕੌਂਸਲਰ ਵਿਕਰਮ ਬੇਦੀ, ਦੀਪੂ ਅਰੋੜਾ, ਸ਼ਿਵਅਵਤਾਰ ਸਿੰਘ ਸੋਨੂੰ ਹਾਸ਼ਮਪੁਰਾ ,ਹਰਜਿੰਦਰ ਸਿੰਘ ਬੱਬਰ, ਵਿਨੋਦ ਕੁਮਾਰ ਅਰੋੜਾ, ਧਰਮਿੰਦਰ ਸਿੰਘ ਪ੍ਰਿੰਸ, ਸੌਰਵ ਸਰੀਨ, ਵਿਪਨ ਕੁਮਾਰ ਖੱਤਰੀ, ਰਜੇਸ਼ ਚੌਹਾਨ, ਗੋਲੀ ਸ਼ਾਹ ਅਜਨਾਲਾ, ਜੋਗਿੰਦਰ ਸਿੰਘ, ਦਿਲਾਵਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News