





Total views : 5841490







Total views : 5841490ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ/ ਦਵਿੰਦਰ ਕੁਮਾਰ ਪੁਰੀ
ਨਗਰ ਕੌਂਸਲ ਰਾਜਾਸਾਂਸੀ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਰਾਜਾ ਸਾਂਸੀ ਦੀ ਵਾਰਡ ਨੰਬਰ 13 ਤੋਂ ਉਸ ਵਕਤ ਵੱਡਾ ਝੜਕਾ ਲੱਗਿਆ ਜਦੋਂ ਕਰੀਬ 25 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਚੱਲੇ ਆ ਰਹੇ ਟਕਸਾਲੀ ਪਰਿਵਾਰਾਂ ਨੇ ਕਾਂਗਰਸ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ!
ਹਲਕਾ ਇੰਚਾਰਜ ਤੇ ਚੇਅਰਮੈਨ ਮਿਆਦੀਆਂ ਨੇ ਕੀਤਾ ਸਨਮਾਨਿਤ
ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਪਰਮਜੀਤ ਕੌਰ, ਹਰਜਿੰਦਰ ਸਿੰਘ ਕਾਲੂ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਸੁੱਚਾ ਸਿੰਘ, ਕਰਤਾਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ ਦੇਬਾ ਤੇ ਧੀਰਾ ਸਿੰਘ ਆਦ ਨੂੰ ਪਾਰਟੀ ਨਿਸ਼ਾਨ ਚਿੰਨ ਵਾਲੇ ਮਫਲਰ ਪਾ ਕੇ ਸਨਮਾਨ ਕਰਦਿਆਂ ਉਕਤ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਆਉਣ ਤੇ ਜੀਆਂ ਨੂੰ ਕਿਹਾ ਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-