ਪੁਲਿਸ ਨੂੰ ਨਰਾਇਣ ਸਿੰਘ ਚੌੜਾ ਦਾ ਮੁੜ ਮਿਲਿਆ 3 ਦਿਨ ਦਾ ਰਿਮਾਂਡ

4674240
Total views : 5505294

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ

ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।  ਦੱਸ ਦਈਏ ਕਿ ਪੁਲਿਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ  ਮਾਨਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਅਪੀਲਾਂ ‘ਤੇ ਦਲੀਲਾਂ ਸੁਣਨ ਤੋਂ ਬਾਅਦ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 

ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੂੰ ਪਹਿਲਾਂ ਵੀ ਦੋ ਵਾਰ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਦੋਨੋਂ ਵਾਰ 3 ਦਿਨ ਦਾ ਰਿਮਾਂਡ ਹਾਸਲ ਕੀਤਾ। ਇਸ ਵਾਰ ਵੀ ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ ਅਤੇ ਪੁਲਿਸ ਨੇ ਕਿਸੇ ਕਿਸਮ ਦੀ ਗਲਤੀ ਨਾ ਕਰਨ ਲਈ ਪੂਰੀ ਚੌਕਸੀ ਵਰਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News