ਰੇਲਗੱਡੀ ਹੇਠਾਂ ਆਉਣ ਨਾਲ ਪੰਜਾਬ ਪੁਲਿਸ ਦੇ ਏ.ਐੱਸ.ਆਈ ਦੀ ਮੌਤ

4924940
Total views : 5913575

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ ਬਾਰਡਰ ਨਿਊਜ ਸਰਵਿਸ

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-ਤਰਨਤਾਰਨ ‘ਚ ਰੇਲਗੱਡੀ ਹੇਠਾਂ ਆਉਣ ਨਾਲ ਪੰਜਾਬ ਪੁਲਿਸ ਦੇ ਏ.ਐੱਸ.ਆਈ ਦੀ ਮੌਤ ਹੋ ਗਈ। ਏ.ਐੱਸ.ਆਈ  ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੈ। ਜੋ ਕਿ ਤਰਨਤਾਰਨ ਵਿਖੇ ਕਿਊ.ਆਰ.ਟੀ. ਗੱਡੀ ਵਿਚ ਤਾਇਨਾਤ ਸਨ। ਇਹ ਘਟਨਾ ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨਜ਼ਦੀਕ ਵਾਪਰੀ। ਇਸ ਸੰਬੰਧ ਵਿਚ ਰੇਲਵੇ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।

ਮ੍ਰਿਤਕ ਏ.ਐੱਸ.ਆਈ. ਲਖਵਿੰਦਰ ਸਿੰਘ ਦੇ ਪੁੱਤਰ ਕਰਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਵੇਰੇ ਸੈਰ ਕਰਨ ਤੋਂ ਬਾਅਦ ਪਿੰਡ ਕੱਕਾ ਕੰਡਿਆਲਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ।  ਧੁੰਦ ਹੋਣ ਕਾਰਨ ਤਰਨਤਾਰਨ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਡੀ.ਐੱਮ.ਯੂ. ਨਾਲ ਸਵੇਰੇ ਸਾਢੇ 7 ਵਜੇ ਦੇ ਕਰੀਬ ਟੱਕਰ ਹੋ ਗਈ। ਹਾਦਸੇ ਵਿਚ ਉਨ੍ਹਾਂ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News