ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

4913521
Total views : 5896073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ / ਦਵਿੰਦਰ ਕੁਮਾਰ ਪੁਰੀ 

ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਅੱਜ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ।

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ


ਸ ਹਰਭਜਨ ਸਿੰਘ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਅਤੇ ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਤ ਵੀ ਕਰਨਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜ਼ਰੂਰੀ ਹੈ ਤੇ ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਉਪਰਾਲਾ ਹੈ। ਇਸ ਮੌਕੇ ਸ੍ਰੀ ਰਾਜ ਭਨੋਟ , ਸਰਪੰਚ ਨਵਕਿਰਨ ਸਿੰਘ, ਮੱਲ੍ਹੀ ਟਰਾਂਸਪੋਰਟਰ, ਸਰਬਜੀਤ ਡਿੰਪੀ, ਸਤਿੰਦਰ ਸਿੰਘ, ਸਮੂਹ ਪਿੰਡ ਵਾਸੀ ਮੱਲੀਆਂ ਅਤੇ ਖਿਡਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News