Total views : 5504861
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ , ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ , ਪੰਥਕ ਆਗੂਆਂ ਭਾਈ ਜਰਨੈਲ ਸਿੰਘ ਸਖੀਰਾ, ਭਾਈ ਵੱਸਣ ਸਿੰਘ ਜੱਫਰਵਾਲ , ਭਾਈ ਸਤਨਾਮ ਸਿੰਘ ਮਨਾਵਾਂ ਅਤੇ ਪਰਮਜੀਤ ਸਿੰਘ ਜਿੱਜੇਆਣੀ ਨੇ ਇੱਕ ਸਾਂਝੇ ਬਿਆਨ ਵਿੱਚ ਸਰਬੱਤ ਖਾਲਸਾ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਵਲੋਂ ਭਾਈ ਨਰਾਇਣ ਸਿੰਘ ਚੌੜਾ ਨੂੰ ਫਖ਼ਰੇ ਏ ਕੌਮ ਅਵਾਰਡ ਦੇਣ ਦੇ ਐਲਾਨ ਦਾ ਭਰਵਾਂ ਸਵਾਗਤ ਕੀਤਾ ਹੈ। ਉਹਨਾਂ ਕਿਹਾ ਭਾਈ ਨਰਾਇਣ ਸਿੰਘ ਚੌੜਾ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਸਰਬੱਤ ਖਾਲਸਾ ਹੋਇਆ ਸੀ ਤੇ ਬਰਗਾੜੀ ਮੋਰਚਾ ਲੱਗਿਆ ਸੀ ।
ਉਹ ਸਾਰੇ ਦੋਸ਼ ਇਕੱਲਾ ਇਕੱਲਾ ਕਰਕੇ ਸੁਖਬੀਰ ਸਿੰਘ ਬਾਦਲ ਤੇ ਉਸਦੀ ਟੀਮ ਨੇ ਅਕਾਲ ਤਖ਼ਤ ਦੇ ਸਾਹਿਬ ਦੇ ਸਨਮੁਖ ਕਬੂਲ ਕੀਤੇ ਹਨ ।ਸੁਖਬੀਰ ਬਾਦਲ ਨੇ ਬੱਜਰ ਪਾਪ ਤੇ ਗੁਨਾਹ ਕੀਤੇ ਹਨ ਉਸ ਨੂੰ ਕਿਸੇ ਕ਼ੀਮਤ ਤੇ ਮਾਫ਼ ਨਹੀਂ ਕੀਤਾ ਜਾ ਸਕਦਾ ।ਜੋ ਫੈਸਲੇ ਸਰਬੱਤ ਖਾਲਸੇ ਨੇ ਚੱਬੇ ਦੀ ਧਰਤੀ ਤੇ ਲਏ ਸਨ। ਇਹਨਾਂ ਤੇ ਸ਼੍ਰੋਮਣੀ ਕਮੇਟੀ ਦੇ ਪੰਜ ਸਿੰਘ ਸਾਹਿਬਾਨਾਂ ਨੇ ਦੋ ਦਸੰਬਰ ਨੂੰ ਮੋਹਰ ਹੀ ਲਗਾਈ ਹੈ। ਜੇਕਰ ਸ਼੍ਰੋਮਣੀ ਕਮੇਟੀ ਦੇ ਪੰਜ ਸਿੰਘ ਸਾਹਿਬਾਨਾਂ ਨੇ ਦੋਸ਼ੀਆਂ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਸਿਆਸੀ ਤੌਰ ਤੇ ਵਿਚਰਨ ਤੇ ਪਾਬੰਦੀ ਲਾਈ ਹੁੰਦੀ ਤੇ ਕਦੇ ਵੀ ਭਾਈ ਨਰਾਇਣ ਸਿੰਘ ਚੌੜਾ ਨੂੰ ਘੰਟਾ ਘਰ ਦੇ ਬਾਹਰ ਜਾਣ ਦੀ ਲੋੜ ਨਹੀਂ ਪੈਣੀ ਸੀ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-