Total views : 5504754
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਦੇ ਲੋਕਾਂ ਲਈ ਪੰਜ ਗਾਰੰਟੀਆਂ ਦਾ ਐਲਾਨ ਕੀਤਾ ਹੈ,ਜੋ ਹੇਠ ਲਿਖੇ ਅਨੁਸਾਰ ਹਨ।
1. ਅੰਮ੍ਰਿਤਸਰ ਨੂੰ ਪ੍ਰਦੂਸ਼ਣ ਤੋਂ ਮੁਕਤ ਬਣਾਉਣ ਲਈ 100 ਇਲੈਕਟਰੀਕ ਬਸਾਂ ਚਲਾਈਆਂ ਜਾਣਗੀਆਂ ਤੇ ਡੀਪੂ ਅਤੇ ਚਾਰਜਸ ਸਟੇਸ਼ਨ ਬਣਾਏ ਜਾਣਗੇ ਅੰਮ੍ਰਿਤਸਰ ਨੂੰ ਹਰਿਆ ਭਰਿਆ ਸ਼ਹਿਰ ਬਣਾਇਆ ਜਾਵੇਗਾ ਅਤੇ ਵਿਸ਼ਾਲ ਪਾਰਕਿੰਗ ਸਲਾਟਾਂ ਦੀ ਉਸਾਰੀ ਹੋਵੇਗੀ
2. ਸੀਵਰੇਜ ਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ 100 ਕਰੋੜ ਦੀ ਲਾਗਤ ਨਾਲ 50 ਐਮਐਲਡੀ ਦਾ ਇੱਕ STP ਬਣਾਇਆ ਜਾਵੇਗਾ
3. ਅੰਮ੍ਰਿਤਸਰ ਵਿੱਚ ਤੁੰਗ ਭਾਈ ਬਾਲਾ ਡਰੇਨ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
4. ਅੰਮ੍ਰਿਤਸਰ ਦੀ ਸਮੁੱਚੀ ਆਬਾਦੀ ਲਈ 100% ਸਾਫ ਪੀਣ ਵਾਲਾ ਪਾਣੀ ਅਤੇ ਜਮੀਨੀ ਪਾਣੀ ਨੂੰ ਬਚਾਉਣ ਦੇ ਪ੍ਰਬੰਧ ਕੀਤਾ ਜਾਵੇਗਾ।
5. ਗਰੀਬਾਂ ਲਈ ਸਸਤੇ ਮਕਾਨ ਮੁਹਈਆ ਕਰਵਾਉਣ ਲਈ ਇੰਪਰੂਵਮੈਂਟ ਟਰਸਟ ਅਧੀਨ ਐਮਸੀ ਅਤੇ ਸਰਕਾਰੀ ਕਲੋਨੀ ਦੀ ਸੀਮਾ ਨੂੰ ਵਧਾਇਆ ਜਾਵੇਗਾ ਤਾਂ ਜੋ ਕਿ ਗਰੀਬਾਂ ਨੂੰ ਘੱਟ ਰੇਟ ਤੇ ਮਕਾਨ ਮਿਲ ਸਕਣ। ਅੱਗੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ 360 ਡਿਗਰੀ ਯੋਜਨਾ ‘ਤੇ ਕੰਮ ਕਰ ਰਹੀ ਹੈ | ‘ਆਪ’ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਨੂੰ ਸੁਧਾਰਨ ਲਈ ਯਤਨਸ਼ੀਲ ਹੈ। ਜੇਕਰ 21 ਦਸੰਬਰ ਨੂੰ ਅੰਮ੍ਰਿਤਸਰ ਦੇ ਲੋਕ ਆਪ ਦਾ ਨਿਗਮ ਦਾ ਮੇਅਰ ਚੁਣਦੇ ਹਨ ਤਾਂ ਮੇਅਰ ਬਣਦੇ ਹੀ ਅਗਲੇ 2 ਸਾਲਾ ਚ ਦਿੱਤੀਆਂ ਪੰਜ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।ਇਸ ਸਮੇ ਉਨਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਸਹਿ ਪ੍ਰਧਾਨ ਸ੍ਰੀ ਸ਼ੈਰੀ ਕਲਸੀ ਵੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-