





Total views : 5914084







Total views : 5914084ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-