ਮੁੱਖ ਮੰਤਰੀ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ: ਬਿਕਰਮ ਸਿੰਘ ਮਜੀਠੀਆ

4673815
Total views : 5504592

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ

 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਗ੍ਰਹਿ ਮੰਤਰੀ ਵਜੋਂ ਅਸਤੀਫਾ ਦੇਣ।ਇਸਲਾਮਾਬਾਦ ਪੁਲਿਸ ਥਾਣੇ ਵਿਚ ਵਾਪਰੀ ਤਾਜ਼ਾ ਘਟਨਾ ਦੀ ਗੱਲ ਕਰਦਿਆਂ ਜਿਸ ਨਾਲ ਆਲੇ ਦੁਆਲੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ, ਸਰਦਾਰ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਤੁਰੰਤ ਘਟਨਾ ਦਾ ਖੰਡਨ ਕੀਤਾ ਹੈ ਅਤੇ ਪੁਲਿਸ ਥਾਣੇ ਦੀ ਸਫਾਈ ਕਰਵਾ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਕੁਝ ਵੀ ਨਹੀਂ ਵਾਪਰਿਆ। ਉਹਨਾਂ ਕਿਹਾ ਕਿ ਪੁਲਿਸ ਉਹਨਾਂ ਲੋਕਾਂ ਨੂੰ ਡਰਾ ਰਹੀ ਹੈ ਜੋ ਕਹਿ ਰਹੇ ਹਨ ਕਿ ਉਹਨਾਂ ਨੇ ਗ੍ਰਨੇਡ ਹਮਲੇ ਦੀ ਆਵਾਜ਼ ਸੁਣੀ ਤੇ ਇਸਦੀ ਜ਼ਿੰਮੇਵਾਰੀ ਵੀ ਹੁਣ ਲਈ ਗਈ ਹੈ।


ਸਰਦਾਰ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੁਲਿਸ ਥਾਣਿਆਂ ’ਤੇ ਹੋ ਰਹੇ ਇਹਨਾਂ ਹਮਲਿਆਂ ਨੂੰ ਹਮਲੇ ਵਿਚ ਨਹੀਂ ਲੈ ਸਕਦੀ। ਉਹਨਾਂ ਕਿਹਾ ਕਿ ਪਹਿਲਾਂ ਜਦੋਂ ਮਜੀਠਾ ਪੁਲਿਸ ਥਾਣੇ ’ਤੇ ਗ੍ਰਨੇਡ ਹਮਲਾ ਹੋਇਆ ਸੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਟਾਇਰ ਫਟਿਆ ਹੈ। ਉਹਨਾਂ ਕਿਹਾ ਕਿ ਹੁਣ ਇਹੀ ਗੱਲ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਬਾਰੇ ਵੀ ਇਹੋ ਕੁਝ ਕਿਹਾ ਜਾ ਰਿਹਾ ਹੈ।

ਸ: ਮਜੀਠੀਆ ਨੇ ਕਿਹਾ ਕਿ ਇਹ ਹਮਲੇ ਸਪਸ਼ਟ ਤੌਰ ’ਤੇ ਇੰਟੈਲੀਜੈਂਸ ਦੀ ਅਸਫਲਤਾ ਦਾ ਨਤੀਜਾ ਹਨ ਤੇ ਮੁੱਖ ਮੰਤਰੀ ਨੂੰ ਇਸਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਲਾਰੰਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਉਤਸ਼ਾਹਿਤ ਕਰ ਕੇ ਸੂਬੇ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।

ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਇਹਨਾਂ ਘਟਨਾਵਾਂ ਦਾ ਖੰਡਨ ਨਾ ਕਰੇ। ਉਹਨਾਂ ਕਿਹਾ ਕਿ ਇਹਨਾਂ ਧਮਾਕਿਆਂ ਪਿੱਛੇ ਦੇਸ਼ ਵਿਰੋਧੀ ਤੱਤਾਂ ਨੂੰ ਗ੍ਰਿਫਤਾਰ ਕਰਨ ਦਾ ਯਤਨ ਹੋਣਾ ਚਾਹੀਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਤੇ ਭਾਈਚਚਾਰਕ ਸਾਂਝ ਨੂੰ ਖ਼ਤਮ ਕਰਨ ਦੇ ਯਤਨਾਂ ਨੂੰ ਅਸਫਲ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News