ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਤੇ ਰੋਡ ਸ਼ੋਅ

4673815
Total views : 5504592

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਨਗਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਅੱਜ ਇੱਥੇ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ ਗਿਆ ਹੈ। ਗੁਰੂ ਕੀ ਨਗਰੀ ਦੇ ਸਰਬਪੱਖੀ ਵਿਕਾਸ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਰਾਹ ਛੱਡ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਕੀ ਨਗਰੀ ਦੇ ਵਿਕਾਸ ਵਾਸਤੇ ਉਹ ਕਦੇ ਵੀ ਨਾ ਨਹੀਂ ਕਰ ਸਕਦੇ ਅਤੇ ਸਥਾਨਕ ਸਰਕਾਰਾਂ ਦੇ ਪ੍ਰਤੀਨਿਧ ਵੱਲੋਂ ਜੋ ਵੀ ਲਿਖ ਕੇ ਆਵੇਗਾ, ਉਸ ਨੂੰ ਉਹ ਮਨਜ਼ੂਰ ਕਰ ਲੈਣਗੇ। ਉਨ੍ਹਾਂ ਸ਼ਹਿਰ ਵਿੱਚ ਇਲੈਕਟਰਿਕ ਬੱਸਾਂ ਚਲਾਉਣ, ਸੀਵਰੇਜ ਪ੍ਰਣਾਲੀ ਵਿੱਚ ਸੁਧਾਰ ਅਤੇ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਤ ਕਰਨ ਦਾ ਵਾਅਦਾ ਕੀਤਾ।

ਉਨ੍ਹਾਂ ਵਿਰੋਧੀਆਂ ਨੂੰ ਵੀ ਆੜੇ ਹੱਥੀਂ ਲਿਆ ਤੇ ਬਿਨਾਂ ਨਾਮ ਲਏ ਆਖਿਆ ਕਿ ਇੱਕ ਤਾਂ ਵਿਚਾਲੇ ਛੱਡ ਗਏ ਹਨ ਤੇ ਦੂਜੇ ਆਪਸ ਵਿੱਚ ਲੜ ਰਹੇ ਹਨ। ਵਿਦੇਸ਼ ਲਈ ਪ੍ਰਵਾਸ ਕਰ ਰਹੇ ਪੰਜਾਬੀ ਨੌਜਵਾਨਾਂ ਨੂੰ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਰਹਿ ਕੇ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਕਰਨ। ਉਨ੍ਹਾਂ ਨੂੰ ਇੱਥੇ ਹੀ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਮਿਲਣਗੀਆਂ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ, ਵਿਧਾਇਕ ਅਤੇ ਅੰਮ੍ਰਿਤਸਰ ਨਗਰ ਨਿਗਮ ਦੀ ਚੋਣ ਲੜ ਰਹੇ ‘ਆਪ’ ਉਮੀਦਵਾਰ ਤੇ ਹੋਰ ਸ਼ਾਮਲ ਸਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਚੋਣਾਂ ‘ਚ ‘ਆਪ’ ਦੇ ਉਮੀਦਵਾਰਾਂ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਥਾਨਕ ਸ਼ਾਸਨ(ਨਗਰ ਨਿਗਮ) ਦਾ ਸਿੱਧਾ ਅਸਰ ਸ਼ਹਿਰ ਦੇ ਜੀਵਨ ਪੱਧਰ ‘ਤੇ ਪੈਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ‘ਆਪ’ ਦੇ ਉਮੀਦਵਾਰ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਨ।  ਉਨ੍ਹਾਂ ਕਿਹਾ, “ਆਪ ਦੀ ਅਗਵਾਈ ਵਾਲੀ ਨਗਰ ਨਿਗਮ ਨਾਲ ਅਸੀਂ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾ ਸਕਦੇ ਹਾਂ।”ਰੋਡ ਸ਼ੋਅ ‘ਚ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਜੀਤ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ‘ਆਪ’ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News