ਪੰਥਕ ਆਗੂਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

4729139
Total views : 5596782

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਕਿਸਾਨਾ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਹਰਿਆਣਾ ਵਿਖੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ, ਪੰਥਕ ਆਗੂ ਭਾਈ ਮੋਹਕਮ ਸਿੰਘ ਤੇ ਪੰਥਕ ਆਗੂ ਭਾਈ ਮਨਜੀਤ ਸਿੰਘ ਭੋਮਾ ਦੇ ਵੱਲੋਂ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸੁੱਖ ਸਾਦ ਪੁੱਛੀ।

ਭਾਈ ਜਰਨੈਲ ਸਿੰਘ ਸਖੀਰਾ, ਪੰਥਕ ਆਗੂ ਭਾਈ ਮੋਹਕਮ ਸਿੰਘ ਤੇ ਪੰਥਕ ਆਗੂ ਭਾਈ ਮਨਜੀਤ ਸਿੰਘ ਭੋਮਾ ਨੇ ਡੱਲੇਵਾਲ ਦੀ ਪੁੱਛੀ ਸੁੱਖ ਸਾਂਦ

ਡੱਲੇਵਾਲ ਦਾ ਹਾਲ ਚਾਲ ਜਾਣਨ ਉਪਰੰਤ ਤਿੰਨਾ ਆਗੂਆਂ ਨੇ ਉਨ੍ਹਾਂ ਦੀ ਇਸ ਤਰਸਯੋਗ ਹਾਲਤ ਦੇ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਿੱਧੇ ਤੌਰ ਤੇ ਜ਼ਿੰਮੇਵਾਰ ਠਹਿਰਾਇਆ।  ਉਨ੍ਹਾਂ ਕਿਹਾ ਕਿ ਡੱਲੇਵਾਲ ਸਮੇਤ ਕਿਸਾਨਾ ਦਾ ਅਗਰ ਕੋਈ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਦੋਵਾਂ ਸਰਕਾਰਾਂ ਦੀ ਹੋਵੇਗੀ। ਉਨ੍ਹਾਂ ਕਿਸਾਨ ਹਮਾਇਤੀਆਂ ਤੇ ਸਮਰੱਥਕਾ ਨੂੰ ਸੰਯਮ ਬਣਾ ਕੇ ਰੱਖਣ ਤੇ ਸਰਕਾਰਾਂ ਦੀ ਹਰੇਕ ਗਤੀਵਿਧੀ ਦਾ ਮੰੂਹ ਤੋੜਵਾਂ ਜਵਾਬ ਦੇਣ ਦੀ ਵੀ ਅਪੀਲ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News