Total views : 5504586
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ ਲਾਅ ਦੇ ਐੱਨ. ਐੱਸ. ਐੱਸ ਯੂਨਿਟ ਵੱਲੋਂ 7 ਦਿਨਾਂ ਵਿਸ਼ੇਸ਼ ਕੈਂਪ ਦੀ ਅਗਾਜ਼ ਕੀਤਾ ਗਿਆ। ਜਿਸ ਦਾ ਉਦਘਾਟਨ ਕਾਲਜ ਡਾਇਰੈਕਟਰ-ਕਮ-ਪਿ੍ਰੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਤੇ ਸਹਾਇਕ ਪ੍ਰੋਫੈਸਰ ਤੇ ਕਾਰਜਕਾਰੀ ਪਿ੍ਰੰਸੀਪਲ ਡਾ. ਗੁਨੀਸ਼ਾ ਸਲੂਜਾ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ, ਗੁਰਦਾਸਪੁਰ ਦੇ ਲਾਅ ਵਿਭਾਗ ਤੋਂ ਮੁੱਖੀ ਪ੍ਰੋਫੈਸਰ (ਡਾ.) ਪਵਨ ਕੁਮਾਰ ਨੇ ਮੁੱਖ ਮਹਿਮਾਨ ਅਤੇ ਸਪੀਕਰ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਨੇ ਵਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਐੱਨ. ਐੱਸ. ਐੱਸ ਯੂਵਾਵਾਂ ਨੂੰ ਸਮਾਜ ਦੀ ਸੇਵਾ ਅਤੇ ਸਕਾਰਾਤਮਕ ਬਦਲਾਅ ਲਈ ਇਕ ਮਜ਼ਬੂਤ ਮੰਚ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਨੂੰ ਸਮਾਜਿਕ ਸੇਵਾ ਦੇ ਨਾਲ-ਨਾਲ ਨੈਤਿਕ ਮੁੱਲ ਸਿੱਖਣ ’ਚ ਵੀ ਮਦਦਗਾਰ ਸਾਬਿਤ ਹੋਵੇਗਾ। ਇਸ ਉਪਰੰਤ ਐੱਨ. ਐੱਸ. ਐੱਸ ਵਲੰਟੀਅਰਾਂ ਵੱਲੋਂ ਕੈਂਪਸ ਲਾਇਬ੍ਰੇਰੀ ਦੀ ਸਫ਼ਾਈ ਵੀ ਕੀਤੀ ਗਈ ਅਤੇ ‘ਵਨ ਨੇਸ਼ਨ, ਵਨ ਇਲੈਕਸ਼ਨ’ ਵਿਸ਼ੇ ’ਤੇ ਭਾਸ਼ਣ ਵੀ ਦਿੱਤਾ ਗਿਆ। ਇਸ ਉਪਰੰਤ ਡਾ. ਜਸਪਾਲ ਸਿੰਘ ਵੱਲੋਂ ਡਾ. ਕੁਮਾਰ ਦਾ ਸਨਮਾਨ ਮੋਮੈਂਟੋ ਭੇਂਟ ਕਰਕੇ ਕੀਤਾ ਗਿਆ।
ਇਸ ਦੌਰਾਨ ਐੱਨ. ਐੱਸ. ਐੱਸ. ਕੈਂਪ ਦੇ ਦੂਸਰੇ ਦਿਨ ਦੀ ਸ਼ੁਰੂਆਤ ਵਲੰਟੀਅਰਾਂ ਵੱਲੋਂ ਯੋਗਾ ਅਤੇ ਸਰੀਰਿਕ ਕਸਰਤ ਨਾਲ ਕੀਤੀ ਗਈ। ਇਸ ਉਪਰੰਤ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਹਰਜੋਤ ਕੌਰ ਵੱਲੋਂ ਘਰੇਲੂ ਅਹਿੰਸਾ ਦੇ ਸਮਾਜ ’ਤੇ ਪ੍ਰਭਾਵਾਂ ’ਤੇ ਵਿਸਥਾਰ ਪੂਰਵਕ ਭਾਸ਼ਣ ਦਿੱਤਾ ਗਿਆ। ਉਨ੍ਹਾਂ ਘਰੇਲੂ ਅਹਿੰਸਾ ਦੇ ਅਲੱਗ-ਅਲੱਗ ਕਿਸਮਾਂ ਬਾਰੇ ਗੱਲ ਕਰਦਿਆਂ ਅਹਿੰਸਾ ਨੂੰ ਰੋਕਣ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਘਰੇਲੂ ਅਹਿੰਸਕ ਐਕਟ, 2005 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਦੂਜੇ ਦਿਨ ਵਲੰਟੀਅਰਾਂ ਵੱਲੋਂ ਵਿਦੇਸ਼ੀ ਭਾਸ਼ਾ ਦੇ ਵੱਧ ਰਹੇ ਰੁਝਾਣ ’ਤੇ ਡੀਬੇਟ ਕਰਵਾਈ ਗਈ। ਇਸ ਮੌਕੇ ਡਾ ਰਾਸ਼ੀਮਾ ਚੰਗੋਤਰਾ, ਡਾ. ਮੋਹਿਤ ਸੈਨੀ, ਡਾ. ਰੇਨੂੰ ਸੈਨੀ, ਡਾ. ਸੀਮਾ ਰਾਣੀ, ਡਾ. ਪ੍ਰੀਤ ਇੰਦਰ ਕੌਰ, ਡਾ. ਦਿਵਿਆ ਸ਼ਰਮਾ, ਡਾ ਸ਼ਿਵਨ ਸਰਪਾਲ, ਪ੍ਰੋ: ਹਰਜੋਤ ਕੌਰ, ਪ੍ਰੋ: ਗੁਰਪ੍ਰੀਤ ਕੌਰ, ਪ੍ਰੋ: ਹਰਿੰਦਰ ਸਿੰਘ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-