Total views : 5504603
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਦਵਿੰਦਰ ਕੁਮਾਰ ਪੁਰੀ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ, ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ।
ਸਿਹਤ ਵਿਭਾਗ ਵਲੋਂ ਕੋਲਡ ਵੇਵ ਸੰਬਧੀ ਐਡਵਾਈਜਰੀ ਜਾਰੀ
ਅਜਿਹੇ ਮੌਸਮ ਵਿਚ ਸਾਰੇ ਬਜੁਰਗਾਂ ਖਾਸ ਕਰਕੇ ਜਿਨਾਂ ਨੂੰ ਸ਼ੁਗਰ, ਦਮਾਂ ਜਾਂ ਦਿਲ ਦੀ ਬੀਮਾਰੀਆਂ ਹਨ ਨੂੰ ਠੰਢ ਤੋਂ ਬਚਾ ਕੇ ਰੱਖਣਾਂ ਚਾਹੀਦਾ ਹੈ ਅਤੇ ਬਿਨਾਂ ਕੰਮ ਤੋਂ ਘਰੋਂ ਬਾਹਰ ਨਹੀ ਜਾਣਾਂ ਚਾਹੀਦਾ। ਛੋਟੇ ਬੱਚਿਆਂ ਨੂੰ ਨਿੱਘਾ ਰੱਖਣਾ ਚਾਹੀਦਾ ਹੈ, ਗਰਮ ਕਪੜੇ ਦਾ ਕੇ ਰੱਖਣੇ ਚਾਹੀਦੇ ਹਨ, ਸਿਰ ਅਤੇ ਪੈਰਾਂ ਨੂੰ ਕਵਰ ਕਰਕੇ ਰੱਖਣਾ ਚਾਹੀਦਾ ਹੈ ਅਤੇ ਖਾਂਸੀ ਜੁਕਾਮ, ਦਸਤ, ਉਲਟੀ ਜਾਂ ਬੁਖਾਰ ਹੋਣ ਤੇ ਤੁਰੰਤ ਮਾਹਿਰ ਡਾਕਟਰਾਂ ਪਾਸ ਜਾਣਾਂ ਚਾਹੀਦਾ ਹੈ। ਉਹਨਾਂ ਆਖਿਆ ਕਿ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ, ਕਿਉਕਿ ਇਸ ਨਾਲ ਕਾਰਬਨ ਮੋਨੋਅਕਸਾਈਡ ਗੈਸ ਪੈਦਾ ਹੁੰਦੀ ਹੈ, ਜੋਕਿ ਜਾਨ-ਲੇਵਾ ਸਾਬਿਤ ਹੋ ਸਕਦੀ ਹੈ।
ਭਰ ਸਰਦੀ ਵਿਚ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ਤੇ ਗਰਮ ਤਰਲ ਪਦਾਰਥ ਲੈਣੇ ਚਾਹੀਦੇ ਹਨ। ਇਸਤੋਂ ਇਲਾਵਾ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾਂ ਚਾਹੀਦਾ ਹੈ। ਜਿਆਦਾ ਧੁੰਦ, ਬਾਰਿਸ਼, ਕੋਹਰਾ ਜਾਂ ਗੜੇ ਪੈਣ ਦੀ ਸੂਰਤ ਵਿਚ ਘਰੋਂ ਬਾਹਰ ਨਹੀ ਜਾਣਾ ਚਾਹੀਦਾ ਅਤੇ ਕਾਂਬਾ ਲਗਣ ਵਾਲੀ ਸਥਿਤੀ ਨੂੰ ਗੰਭੀਰਤਾ ਨਾਲ ਲੈਣਾਂ ਚਾਹੀਦਾ ਹੈ। ਇਸਤੋਂ ਇਲਾਵਾ ਆਪਣੇ ਪਾਲਤੂ ਜਾਨਵਰਾਂ, ਮੱਝਾਂ, ਗਾਵਾਂ ਆਦਿ ਨੂੰ ਠੰਢ ਤੋਂ ਬਚਾਉਣਾਂ ਚਾਹੀਦਾ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-