





Total views : 5949272







Total views : 5949272ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਸੁਜੋਤ ਬਰਾੜ ਪੁੱਤਰ ਸੁਖਜਿੰਦਰ ਸਿੰਘ ਉਮਰ ਕਰੀਬ 26 ਸਾਲ ਵਾਸੀ ਚੰਨਣਖੇੜਾ ਜੋ ਕਿ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਜਿੰਦਰ ਬਰਾੜ ਦਾ ਭਤੀਜਾ ਸੀ ਅਤੇ ਪੰਜ ਦਿਨ ਪਹਿਲਾਂ ਉਸ ਦਾ ਵਿਆਹ ਪਿੰਡ ਦਲਮੀਰਖੇੜਾ ਦੀ ਰਹਿਣ ਵਾਲੀ ਲੜਕੀ ਨਾਲ ਸ਼੍ਰੀਗੰਗਾਨਗਰ ਵਿੱਚ ਇੱਕ ਪੈਲੇਸ ਵਿੱਚ ਬੜੀ ਧੂਮ ਧਾਮ ਨਾਲ ਹੋਇਆ ਸੀ। ਬੀਤੀ ਰਾਤ ਐਡਵੋਕੇਟ ਸੁਜੋਤ ਬਰਾੜ ਆਪਣੇ ਥਾਰ ਵਿੱਚ ਮਲੋਟ ਰੋਡ ਤੋਂ ਆ ਰਿਹਾ ਸੀ ਜਦੋਂ ਉਹ ਗੋਬਿੰਦਗੜ੍ਹ ਪੁਲ ਨੇੜੇ ਬੀ.ਆਰ.ਵੀਲਾ ਪੈਲੇਸ ਕੋਲ ਪੁੱਜਾ ਤਾਂ ਉਸ ਦੀ ਥਾਰ ਟਰਾਲੀ ਨਾਲ ਟਕਰਾ ਗਈ ਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਆਂਢ-ਗੁਆਂਢ ਦੇ ਲੋਕਾਂ ਨੇ ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ ਗਿਆ ਅਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਮੈਕਸ ਹਸਪਤਾਲ ਲੈ ਗਏ, ਜਿੱਥੇ ਦੇਰ ਰਾਤ ਉਸ ਦੀ ਉੱਥੇ ਪਹੁੰਚਣ ਤੋਂ ਕੁਝ ਦੇਰ ਬਾਅਦ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਚੰਨਣਖੇੜਾ ਦੇ ਵਕੀਲਾਂ ਅਤੇ ਬਾਰ ਐਸੋਸੀਏਸ਼ਨ ਵਿੱਚ ਸੋਗ ਦੀ ਲਹਿਰ ਦੌੜ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
