ਨਗਰ ਪੰਚਾਇਤ ਰਾਜਾਸਾਂਸੀ ਦੀਆਂ ਹੋਈਆ ਚੋਣਾਂ ਵਿੱਚ 13 ‘ਚੋ 9’ਤੇ ਜਿੱਤ ਹਾਸਿਲ ਕਰਕੇ ਕਾਬਜ ਹੋਈ ‘ਆਪ’

4730105
Total views : 5598673

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਦਵਿੰਦਰ ਪੁਰੀ 

ਨਗਰ ਪੰਚਾਇਤ ਰਾਜਾਸਾਂਸੀ ਦੀਆਂ ਹੋਈਆਂ ਚੋਣਾਂ ਦੌਰਾਨ 13 ਵਾਰਡਾ ਵਿੱਚੋਂ 9 ਵਾਰਡਾਂ ਦੇ ਆਪ ਆਦਮੀ ਪਾਰਟੀ ਦੇ ਉੁਮੀਦਵਾਰ ਜੇਤੂ ਰਹੇ। 2 ਵਾਰਡਾਂ ਤੇ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ 1-1 ਸੀਟ ’ਤੇ ਜੇਤੂ ਰਿਹਾ। ਚੋਣ ਨਤੀਜਿਆਂ ਦੌਰਾਨ ਰਾਜਾਸਾਂਸੀ ਦੀਆਂ ਵਾਰਡਾਂ ਦੇ ਵੇਰਵੇ ’ਚ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਕੌਰ ਪਤਨੀ ਬਲਜਿੰਦਰ ਸਿੰਘ, ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੁਖਦਿਆਲ ਸੋਢੀ, ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਮੀਨਾਕਸ਼ੀ ਪਤਨੀ ਵਰੁਣ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ਚੋਗਾਵਾਂ, ਵਾਰਡ ਨੰਬਰ 4 ਤੋਂ ਭਾਜਪਾ ਦੇ ਸ੍ਰੀ ਰਾਮ, ਵਾਰਡ ਨੰਬਰ 5 ਤੋਂ ਭਾਜਪਾ ਦੇ ਬੀਬੀ ਪਰਮਜੀਤ ਕੌਰ ਪਤਨੀ ਕਵਲਜੀਤ ਸਿੰਘ, ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਕੁਲਵਿੰਦਰ ਸਿੰਘ ਔਲਖ, ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਸਰਬਜੀਤ ਕੌਰ ਪਤਨੀ ਬਲਦੇਵ ਸਿੰਘ, ਵਾਰਡ ਨੰਬਰ 8 ਤੋਂ ਆਪ ਦੇ ਅਰਵਿੰਦਰ ਸਿੰਘ ਬੱਬੂ ਸ਼ਾਹ, ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਸੰਦੀਪ ਕੌਰ ਪਤਨੀ ਅਮਰਿੰਦਰ ਸਿੰਘ ਸੰਨੀ, ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਸੁਵਿੰਦਰਪਾਲ ਸਿੰਘ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਸਿਮਰਨਜੀਤ ਕੌਰ ਪਤਨੀ ਜਸਪਾਲ ਸਿੰਘ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਸਿੰਮੀ, ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦਿਆਲ ਸਿੰਘ ਮੌਜੂਦ ਹਨ। ਇਸ ਦੌਰਾਨ ਨਗਰ ਪੰਚਾਇਤ ਰਾਜਾਸਾਂਸੀ ’ਤੇ ਆਮ ਆਦਮੀ ਪਾਰਟੀ ਕਾਬਜ ਹੋ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News