





Total views : 5604375








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਹੈ ਕਿ ਲੋਕ 31 ਦਸੰਬਰ ਤੱਕ ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਦੇਣ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਤੋਂ 10 ਫੀਸਦੀ ਜੁਰਮਾਨਾ ਵਸੂਲਿਆ ਜਾਵੇਗਾ।
31 ਦਸੰਬਰ ਤੋਂ ਬਾਅਦ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਤੋਂ ਵਸੂਲਿਆ ਜਾਵੇਗਾ 10 ਫੀਸਦੀ ਜੁਰਮਾਨਾ
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 31 ਦਸੰਬਰ ਤੱਕ ਕਿਸੇ ਵੀ ਛੁੱਟੀ, ਸ਼ਨਿਚਰਵਾਰ ਜਾਂ ਐਤਵਾਰ ਦੇ ਬਾਵਜੂਦ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਅਤੇ ਨਿਗਮ ਦੇ ਜ਼ੋਨਲ ਦਫ਼ਤਰ ਵਿਖੇ ਸੀ.ਐਫ.ਸੀ ਸੈਂਟਰ ਟੈਕਸ ਵਸੂਲੀ ਲਈ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਪ੍ਰਾਪਰਟੀ ਟੈਕਸ ਦੀ ਪੀ.ਟੀ.ਆਰ ਵੀ ਆਨਲਾਈਨ ਭਰ ਸਕਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-