Total views : 5505331
Total views : 5505331
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੁਲਿਸ ਵਿਭਾਗ ਵਿੱਚੋ ਸੇਵਾਮੁਕਤ ਹੋਏ ਮੁਲਾਜਮਾਂ ਦੀ ਬਣੀ ਜਥੇਬੰਦੀ ਪੁਲਿਸ ਪੈਨਸ਼ਨਰਜ ਵੈਲਫੇਅਰ ਐਸ਼ੋਸੀਏਸ਼ਨ ਵਲੋ ਅੱਜ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਨਾਲ ਜਥੇਬੰਦੀ ਦੇ ਪ੍ਰਧਾਨ ਸ: ਸ਼ਮਸ਼ੇਰ ਸਿੰਘ ਦੀ ਅਗਵਾਈ ‘ਚ ਪਲੇਠੀ ਮੁਲਾਕਾਤ ਕਰਦਿਆ ਸ਼ਹਿਰ ਵਿੱਚ ਨਗਰ ਨਿਗਮ ਦੀਆਂ ਸ਼ਾਂਤੀਪੂਰਵਕ ਹੋਈਆ ਚੋਣਾਂ ਲਈ ਮੁਬਾਰਕਵਾਦ ਦੇਦਿਆਂ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ਤੋ ਜਾਣੂ ਕਰਾਇਆ ਗਿਆ।
ਜਿਥੇ ਸ: ਭੁੱਲਰ ਨੇ ਉਨਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦੁਆਇਆ। ਇਸ ਸਮੇ ਸੀਨੀਅਰ ਮੀਤ ਪ੍ਰਧਾਨ ਸ: ਅਵਤਾਰ ਸਿੰਘ ,ਜਨਰਲ ਸੈਕਟਰੀ ਸ: ਅਮਰੀਕ ਸਿੰਘ ਅਤੇ ਕਾਰਜਕਾਰੀ ਕਮੇਟੀ ਦੇ ਮੈਬਰ ਬਲਵਿੰਦਰ ਸਿੰਘ ਤੋ ਇਲਾਵਾ ਹੋਰ ਅਹੁਦੇਦਾਰ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-