ਸੰਸਦ ਮੈਂਬਰ ਗੁਰਜੀਤ ਔਜਲਾ ਬਣੇ ਪੰਜਾਬ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਦੇ ਕਨਵੀਨਰ

4674798
Total views : 5506095

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸੂਬਾ ਕਮੇਟੀ ਪੰਜਾਬਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜਿਸ ਲਈ ਸੰਸਦ ਮੈਂਬਰ ਔਜਲਾ ਨੇ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਇਸ ਤੋਂ ਪਹਿਲਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਦੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦਾ ਮੈਂਬਰ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਔਜਲਾ ਨੇ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।

ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਦੀ ਭਲਾਈ ਅਤੇ ਦੇਸ਼ ਦਾ ਵਿਕਾਸ ਉਨ੍ਹਾਂ ਦਾ ਸੁਪਨਾ ਹੈ। ਇਸ ਦੇ ਲਈ ਉਹ ਹਮੇਸ਼ਾ ਕੰਮ ਕਰਦੇ ਰਹਿੰਦੇ ਹਨ। ਉਨ੍ਹਾਂ ਤੇ ਦਿਖਾਏ ਗਏ ਭਰੋਸੇ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ ਅਤੇ ਨਵੀਆਂ ਸਕੀਮਾਂ ਤੇ ਕੰਮ ਕਰਦੇ ਰਹਿਣਗੇ ਤਾਂ ਜੋ ਉਨ੍ਹਾਂ ਦੇ ਇਲਾਕੇ ਦਾ ਵਿਕਾਸ ਹੋ ਸਕੇ |

ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਦਾ ਕੋਆਰਡੀਨੇਟਰ ਨਿਯੁਕਤ ਕਰਨ ਲਈ ਮੈਂ ਕਾਂਗਰਸ ਪਾਰਟੀ ਦਾ ਤਹਿ ਦਿਲੋਂ ਧੰਨਵਾਦੀ ਹਾਂ।

ਆਪਣੀ ਨਵੀਂ ਜਿੰਮੇਵਾਰੀ ਨਾਲ ਵੀ ਉਹ ਦੇਸ਼ ਦੇ ਲੋਕਾਂ ਦੇ ਹੱਕਾਂ ਲਈ ਕੰਮ ਕਰਦੇ ਰਹਿਣਗੇ ਅਤੇ ਸੂਬੇ ਵਿੱਚ ਵਿਕਾਸ ਦੇ ਕੰਮ ਕਰਦੇ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News