ਅੰਮ੍ਰਿਤਸਰ ‘ਚ ਕਾਂਗਰਸ ਦਾ ਹੀ ਮੇਅਰ ਬਣੇਗਾ !ਕਾਂਗਰਸ ਦੇ ਜਿੱਤੇ ਕਾਂਗਰਸ ਦੇ ਸਾਰੇ ਕੌਸਲਰ ਇਕ ਜੁੱਟ -ਰਾਜਾ ਵੜਿੰਗ

4878563
Total views : 5841034

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾ 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਮਦ ਨੇ ਦੋ ਧੜਿਆਂ ਵਿਚ ਵੰਡੀ ਹੋਈ ਕਾਂਗਰਸ ਨੂੰ ਇਕ ਮੰਚ ‘ਤੇ ਲਿਆ ਦਿੱਤਾ ਹੈ। ਵੜਿੰਗ ਨੇ ਨਵ-ਨਿਯੁਕਤ ਕੌਂਸਲਰਾਂ ਨੂੰ ਵਧਾਈ ਦਿੰਦੇ ਹੋਏ ਸਖ਼ਤ ਅਤੇ ਸਪੱਸ਼ਟ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਅਜਿਹੀ ਕੋਈ ਵੀ ਮੀਟਿੰਗ ਨਾ ਕੀਤੀ ਜਾਵੇ ਜਿਸ ਨਾਲ ਪਾਰਟੀ ਦਾ ਜਲੂਸ ਨਿਕਲੇ। ਬਿਨਾਂ ਕਿਸੇ ਕਾਰਨ ਮੀਡੀਆ ਵਿਚ ਨਾ ਜਾਓ। ਮੇਅਰ ਦੇ ਅਹੁਦੇ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਮੇਅਰ ਦਾ ਨਾਂ ਤੈਅ ਕੀਤਾ ਜਾਵੇਗਾ ਅਤੇ ਸਾਰਿਆਂ ਦੀ ਸਹਿਮਤੀ ਨਾਲ ਹੀ ਫੈਸਲਾ ਕੀਤਾ ਜਾਵੇਗਾ। ਵੜਿੰਗ ਨੇ ਇਹ ਵੀ ਦਾਅਵਾ ਕੀਤਾ ਕਿ ਬਹੁਮਤ ਲਈ 46 ਕੌਂਸਲਰ ਚਾਹੀਦੇ ਹਨ, ਕਾਂਗਰਸ ਕੋਲ 50 ਤੋਂ ਵੱਧ ਹਨ। ਵੜਿੰਗ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਲੋਕ ਸਭਾ ਚੋਣਾਂ ਵਿਚ ਅੰਮ੍ਰਿਤਸਰ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਰਹੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।

ਐਲਬਰਟ ਰੋਡ ’ਤੇ ਸਥਿਤ ਕਾਂਗਰਸ ਦਿਹਾਤੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਭ ਤੋਂ ਪਹਿਲਾਂ ਇਕ ਬੰਦ ਕਮਰੇ ਵਿਚ ਵੜਿੰਗ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਡਾ. ਨਵਜੋਤ ਕੌਰ ਸਿੱਧੂ, ਇੰਦਰਬੀਰ ਸਿੰਘ ਬੁਲਾਰੀਆ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨਾਲ ਮੀਟਿੰਗ ਕੀਤੀ ਅਤੇ ਫਿਰ ਹਲਕਾ ਇੰਚਾਰਜਾਂ ਤੋਂ ਫੀਡਬੈਕ ਵੀ ਲਿਆ ਗਿਆ।

 ਅੰਮ੍ਰਿਤਸਰ ਦੇ ਵਿੱਚ ਨਗਰ ਨਿਗਮ ਦੀਆਂ ਚੋਣਾਂ ਦੇ ਵਿੱਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਮੀਟਿੰਗ ਕੀਤੀ। ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਲੋਕਾਂ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਆਪਣਾ ਵਿਸਵਾਸ਼ ਪ੍ਰਗਟਾਇਆ ਹੈ ਅਤੇ ਕਾਂਗਰਸ ਨੂੰ ਬੁਹਮਤ ਹਾਸਲ ਹੋਇਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ 5 ਕਾਰਪੋਰੇਸ਼ਨ ਦੀਆਂ ਚੋਣਾਂ ਨੇ ਸਮੁੱਚੇ ਪੰਜਾਬ ਭਰ ਵਿਚ ਸਨੇਹਾ ਦਿੱਤਾ ਹੈ ਕਿ ਅੱਜ ਪੰਜਾਬ ਦੇ ਸ਼ਹਿਰੀਆਂ ਦੀ ਪਹਿਲੀ ਪਸੰਦ ਕਾਂਗਰਸ ਪਾਰਟੀ ਹੈ ਅਤੇ ਮੈਂ  ਇਸ ਨਗਰੀ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। 

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਮੇਅਰ ਕਾਂਗਰਸ ਦਾ ਹੀ ਬਣੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਮੀਟਿੰਗ ’ਚ ਇਹ ਗੱਲ ਸਿੱਧ ਹੋ ਗਈ ਹੈ ਕਿ ਸਾਰੇ ਕੌਂਸਲਰ ਅਤੇ ਲੀਡਰ ਸਹਿਬਾਨ ਅੱਜ ਦੀ ਮੀਟਿੰਗ ਸ਼ਾਮਲ ਹੋ ਹਨ। ਹੁਣ ਅੱਗੋਂ ਕਿਸ ਤਰ੍ਹਾਂ ਦੀ ਰੂਪ ਰੇਖਾ ਬਣਦੀ ਹੈ ਔਰਤ ਜਾਂ ਮਰਦ ਜਾਂ ਰਿਜ਼ਰਵ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ ਇਹ ਨੋਟੀਫਿਕੇਸ਼ਨ ਜਾਰੀ ਕਰ ਕੇ ਦੱਸਾਂਗੇ। ਅਸੀਂ ਸਾਰੇ ਕੌਸਲਰਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਫੈਸਲਾ ਕਰਾਂਗੇ। ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਪੰਜਾਬ ਸਰਕਾਰ ’ਤੇ ਰੱਜ ਕੇ ਵਰੇ। ਉਨ੍ਹਾਂ ਕਿਹਾ ਪੰਜਾਬ ’ਚ ਮਾਹੌਲ ਖ਼ਰਾਬ ਹੋਣ ਲਈ ਸਰਕਾਰ ਜ਼ਿੰਮੇਵਾਰ ਹੈ। 

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਮੇਅਰ ਬਣਾਉਣ ਨੂੰ ਲੈ ਕੇ ਅੱਜ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News