





Total views : 5949176







Total views : 5949176ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –