Total views : 5509418
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਣਜੀਤ ਸਿੰਘ ਰਾਣਾਨੇਸ਼ਟਾ
ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ, ਉੱਘੇ ਕਮਿਊਨਿਸਟ ਆਗੂ ਤੇ ਦੇਸ਼ ਭਗਤ ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਨ ਤੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸਮੂਹ ਦੇਸ਼ ਭਗਤਾਂ ਤੇ ਲੋਕ ਨਾਇਕਾਂ ਨੂੰ ਯਾਦ ਕਰਦਿਆਂ ਤਾਰਾ ਸਿੰਘ ਖਹਿਰਾ, ਗੁਰਦੀਪ ਸਿੰਘ ਗੁਰੂਵਾਲੀ,ਬਲਕਾਰ ਸਿੰਘ ਵਲਟੋਹਾ, ਨਰਿੰਦਰ ਪਾਲੀ, ਬਲਜੀਤ ਸਿੰਘ ਫਤਿਆਬਾਦ, ਡਾਕਟਰ ਦਲਬੀਰ ਸਿੰਘ ਲਹਿਰੀ ਦੀ ਪ੍ਰਧਾਨਗੀ ਹੇਠ ਵਿਸ਼ਾਲ ਕਾਨਫਰੰਸ ਬਾਬਾ ਭਕਨਾ ਯਾਦਗਾਰ ਨੇੜੇ ਸਕੂਲ ਗਰਾਂਊਂਡ ਵਿੱਚ ਕੀਤੀ ਗਈ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾਈ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਰਾਜਿੰਦਰਪਾਲ ਕੌਰ, ਲਖਬੀਰ ਸਿੰਘ ਨਿਜ਼ਾਮਪੁਰ ਨੇ ਕਿਹਾ ਬਾਬਾ ਸੋਹਣ ਸਿੰਘ ਭਕਨਾ, ਹੋਰ ਗ਼ਦਰੀ ਯੋਧਿਆਂ ਤੇ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਉਹਨਾਂ ਦੀ ਸੋਚ ਅਨੁਸਾਰ ਦੇਸ਼ ਵਿਚ ਰਾਜਨੀਤਕ ਇਨਕਲਾਬ ਕਰਨਾ ਪਵੇਗਾ ਤਾਂ ਕਿ ਪੰਜਾਬ ਤੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਕੇ ਵਿੱਦਿਆ ਤੇ ਰੁਜ਼ਗਾਰ ਦੀ ਗਰੰਟੀ ਰਾਹੀਂ ਸਾਡੀ ਆਉਣ ਵਾਲੀ ਪੀੜ੍ਹੀ ਦੀ ਜਵਾਨੀ ਖੁਸ਼ਹਾਲ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਦੀ ਇਸ ਸਾਲ 100 ਵੀਂ ਵਰੇ ਗੰਢ ਹੈ।
ਹਰ ਇੱਕ ਲਈ ਰੁਜ਼ਗਾਰ ਦੀ ਗਰੰਟੀ ਦਾ ਕਾਨੂੰਨ ਬਣੇ – ਰਾਜਿੰਦਰਪਾਲ
ਬਾਬਾ ਸੋਹਣ ਸਿੰਘ ਭਕਨਾ ਸਮੇਤ ਬਹੁਤ ਸਾਰੇ ਦੇਸ਼ ਭਗਤਾਂ ਨੇ ਭਾਰਤੀ ਕਮਿਊਨਿਸਟ ਪਾਰਟੀ ਦੇ ਝੰਡੇ ਹੇਠ ਕਿਸਾਨਾਂ ਮਜਦੂਰਾਂ ਦੇ ਵੱਡੇ ਵੱਡੇ ਘੋਲ ਲੜੇ ਤੇ ਜਿੱਤੇ। ਉਹਨਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੇ ਯੋਧਿਆਂ ਨੇ ਵੱਡਾ ਯੋਗਦਾਨ ਪਾਇਆ। ਅੱਜ ਦੇਸ਼ ਦੀ ਕਾਰਪੋਰੇਟ ਪੱਖੀ ਬੀ ਜੇ ਪੀ ਸਰਕਾਰ ਵਲੋਂ ਮਜ਼ਦੂਰਾਂ ਕਿਸਾਨਾਂ ਤੇ ਹੋਰ ਮਿਹਨਤਕਸ਼ ਲੋਕਾਂ ਨੂੰ ਲੁੱਟਕੇ ਕਾਰਪੋਰੇਟ ਘਰਾਣਿਆਂ ਦਾ ਘਰ ਭਰਿਆ ਜਾ ਰਿਹਾ ਹੈ। ਅਡਾਨੀ ਅੰਬਾਨੀ ਜਿਹੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣੇ ਅਰਬਾਂ ਰੁਪਏ ਲੁੱਟ ਰਹੇ ਹਨ। ਮਜ਼ਦੂਰਾਂ ਲਈ ਕੰਮ ਦੇ ਘੰਟੇ ਘਟਾਉਣ ਦੀ ਬਜਾਏ 12 ਘੰਟੇ ਕੀਤੇ ਜਾ ਰਹੇ ਹਨ।
ਪੰਜਾਬ ਦੀ ਸਰਕਾਰ ਵੀ ਕੇਂਦਰ ਸਰਕਾਰ ਵਾਂਗ ਲੋਕ ਵਿਰੋਧੀ ਨੀਤੀਆਂ ਤੇ ਚੱਲ ਰਹੀ ਹੈ। ਪੰਜਾਬ ਰਿਸ਼ਵਤਖੋਰੀ, ਬੇਰੁਜ਼ਗਾਰੀ, ਨਸ਼ੇਬਾਜ਼ੀ ਤੇ ਗੈਂਗਸਟਰ ਵਾਦ ਵਿੱਚ ਬੁਰੀ ਤਰਾਂ ਫ਼ਸ ਗਿਆ ਹੈ। ਪੰਜਾਬ ਦੀਆਂ ਸਰਕਾਰੀ ਮੰਡੀਆਂ ਤੋੜੀਆਂ ਜਾ ਰਹੀਆਂ ਹਨ ਤਾਂ ਕਾਰਪੋਰੇਟ ਘਰਾਣਿਆਂ ਨੂੰ ਫਸਲਾਂ ਆਪਣੀ ਮਰਜ਼ੀ ਨਾਲ ਖਰੀਦਣ ਦੀ ਖੁੱਲ੍ਹ ਹੋ ਸਕੇ। ਪੰਜਾਬ ਵਿੱਚ ਰੇਤ ਬੱਜਰੀ,ਭੋਂ ਮਾਫੀਆ ਤੇ ਸ਼ਰਾਬ ਮਾਫੀਆ ਪੂਰੀ ਤਰ੍ਹਾਂ ਸਰਗਰਮ ਹੈ, ਸਰਕਾਰ ਦੇ ਕਰਿੰਦੇ ਇਹਨਾਂ ਸਭ ਮਾਫੀਆ ਗਰੁੱਪਾਂ ਨੂੰ ਪੁਸ਼ਤਪਨਾਹੀ ਦੇ ਰਹੇ ਹਨ। ਉਹਨਾਂ ਇਹ ਵੀ ਅਪੀਲ ਕੀਤੀ ਕਿ ਭਾਰਤੀ ਕਮਿਊਨਿਸਟ ਪਾਰਟੀ ਦੀ ਕੌਮੀ ਕਾਨਫਰੰਸ ਸਤੰਬਰ ਮਹੀਨੇ ਵਿੱਚ ਪੰਜਾਬ ਵਿੱਚ ਹੋ ਰਹੀ ਹੈ, ਜਿਸ ਕਰਕੇ ਪੰਜਾਬ ਦੇ ਕਮਿਊਨਿਸਟ ਵਰਕਰਾਂ ਦੀ ਵੱਡੀ ਜ਼ਿੰਮੇਵਾਰੀ ਹੈ ਕਿ ਇਸ ਕਾਨਫਰੰਸ ਨੂੰ ਸ਼ਾਨੋ ਸ਼ੌਕਤ ਨਾਲ ਕਾਮਯਾਬ ਕਰੀਏ।
ਇਸ ਮੌਕੇ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਨਜਾਇਜ਼ ਤੌਰ ਕੈਦ ਭੁਗਤ ਰਹੇ ਲੋਕਾਂ ਨੂੰ ਰਿਹਾ ਕੀਤਾ ਜਾਵੇ। ਕਿਸਾਨਾਂ ਨਾਲ ਗੱਲਬਾਤ ਕਰਕੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਾਇਆ ਜਾਵੇ ਕਿਉਂਕਿ ਹਰ ਇੱਕ ਦੀ ਜਾਨ ਬਹੁਤ ਕੀਮਤੀ ਹੈ।
ਇਸ ਮੌਕੇ ਮੰਗ ਕੀਤੀ ਗਈ ਕਿ ਬਾਬਾ ਸੋਹਣ ਸਿੰਘ ਭਕਨਾ ਜੀ ਦਾ ਆਦਮ ਕੱਦ ਬੁੱਤ ਖ਼ਾਸਾ ਚੌਂਕ ਵਿੱਚ ਲਾਇਆ ਜਾਵੇ। ਖ਼ਾਸਾ ਭਕਨਾ ਸੜਕ ਨੂੰ ਤੁਰੰਤ ਬਣਾਈ ਜਾਵੇ।ਇਸ ਮੌਕੇ ਲੰਗਰ ਦਾ ਸ਼ਾਨਦਾਰ ਪ੍ਰਬੰਧ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਗੁਰਬਿੰਦਰ ਸਿੰਘ ਸੋਹਲ, ਗੁਰਪ੍ਰੀਤ ਸਿੰਘ ਗੰਡੀਵਿੰਡ, ਮਨਜੀਤ ਬਾਸਰਕੇ, ਜਸਪਾਲ ਸਿੰਘ ਚੱਕ ਮੁਕੰਦ, ਸਰਬਜੀਤ ਸਿੰਘ ਭਕਨਾ, ਕੰਵਲਜੀਤ ਢਿੱਲੋਂ, ਰੁਪਿੰਦਰ ਕੌਰ ਮਾੜੀਮੇਘਾਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-