ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

4677014
Total views : 5509515

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਵਿਚ 3 ਦਿਨ ਸਰਕਾਰੀ ਬੱਸਾਂ ਬੰਦ ਰਹਿਣਗੀਆਂ।  6, 7, 8 ਜਨਵਰੀ ਨੂੰ ਬੱਸਾਂ ਸੜਕਾਂ ਉਤੇ ਨਹੀਂ ਦੌੜਨਗੀਆਂ।ਪੀ.ਆਰ.ਟੀ.ਸੀਤੇ ਪਨਬਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਾਫੀ ਲੰਬੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਾਂ ਪਰ ਸਾਡੀਆਂ ਮਗਾਂ ਕੋਈ ਵੀ ਗੌਰ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਅਸੀਂ ਬੱਸਾਂ ਬੰਦ ਰੱਖਾਂਗੇ ਤੇ ਹੜਤਾਲ ਕਰਾਂਗੇ।ਦੱਸ ਦੇਈਏ ਕਿ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮ ਲਗਾਤਾਰ ਰੈਗੂਲਰ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਨਾਲ ਹੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾਣ ਜਿਸ ਕਰਕੇ 6 ਨੂੰ ਮੁਕੰਮਲ ਤੌਰ ਉਤੇ ਚੱਕਾ ਜਾਮ ਕੀਤਾ ਜਾਵੇਗਾ। 7 ਜਨਵਰੀ ਨੂੰ ਚੰਡੀਗੜ੍ਹ ਵਿਚ ਧਰਨਾ ਦਿੱਤਾ ਜਾਵੇਗਾ ਤੇ 8 ਜਨਵਰੀ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ ਜਿਸ ਤੋਂ ਬਾਅਦ ਸਫਰ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News