ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਮੁੱਖ ਮੰਤਰੀ ਮਾਨ ਨਾਲ ਗੱਲਬਾਤ ਦੇ ਭਰੋਸੇ ਮਗਰੋਂ ਯੂਨੀਅਨ ਨੇ ਲਿਆ ਫੈਸਲਾ

4677201
Total views : 5509839

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ 

ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਜ਼ ਯੂਨੀਅਨ ਪੰਜਾਬ ਦੀ ਤਿੰਨ ਦਿਨਾਂ ਹੜਤਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਜਨਵਰੀ ਦਾ ਸਮਾਂ ਮਿਲਣ ਉਪਰੰਤ ਖਤਮ ਕਰ ਦਿੱਤੀ ਗਈ। ਹੁਣ ਬੱਸਾਂ ਸੜਕਾਂ ’ਤੇ ਦੌੜਣਗੀਆਂ ਅਤੇ ਲੋਕਾਂ ਨੂੰ ਸਫ਼ਰ ਕਰਨ ਲਈ ਪਰੇਸ਼ਾਨੀ ਵੀ ਖਤਮ ਹੋ ਗਈ। ਇਕ ਚਿੱਠੀ ਮੁੱਖ ਮੰਤਰੀ ਦਫਤਰ ਤੋਂ ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਜ਼ ਯੂਨੀਅਨ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਦੇ ਨਾਂ ’ਤੇ ਲਿਖ ਕੇ ਭੇਜੀ ਗਈ। ਇਸ ਚਿੱਠੀ ਵਿਚ ਲਿਖਿਆ ਗਿਆ ਕਿ ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਸੁਣਨ ਲਈ ਮੁੱਖ ਮੰਤਰੀ ਖੁਦ ਮੀਟਿੰਗ ਵਿਚ ਸ਼ਾਮਲ ਹੋਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ 

 

Share this News