ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਵਿਚਾਰ ਕਰਨ ਲਈ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਵਰਕਿੰਗ ਕਮੇਟੀ ਦੀ 10 ਨੂੰ ਸੱਦੀ ਮੀਟਿੰਗ

4677296
Total views : 5510080

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ  ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ ਜਿਸ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫੈਸਲਾ ਲਏ ਜਾਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ। ਉਹਨਾਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫੈਸਲੇ ਲਏ ਜਾਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News