





Total views : 5597671








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਰਬ ਸਾਂਝੀ ਗੁਰਮਤਿ ਪ੍ਰਚਾਰ ਕਮੇਟੀ ਸੇਵਾ ਸੁਸਾਇਟੀ, ਛੇਹਰਟਾ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਕਰਵਾਏ ਗਏ ਧਾਰਮਿਕ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਸਥਾਨ ਪ੍ਰਾਪਤ ਕੀਤੇ ਹਨ।
ਇਸ ਖੁਸ਼ੀ ਦੇ ਮੌਕੇ ’ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਵਿਦਿਆਰਥਣਾਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ‘ਸਾਡਾ ਵਿਰਸਾ ਸਾਡਾ ਪਰਿਵਾਰ’ ਨੂੰ ਮੁੱਖ ਰੱਖਦਿਆਂ ਉਕਤ ਸੇਵਾ ਸੁਸਾਇਟੀ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਧਾਰਮਿਕ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਬੱਚਿਆਂ ਦੁਆਰਾ ਵੱਖ-ਵੱਖ ਵਿਸ਼ਿਆਂ ਜਿਵੇਂ ਗੁਰਬਾਣੀ ਕੰਠ, ਸੁੰਦਰ ਲਿਖਾਈ ਅਤੇ ਕੁਇੱਜ਼ ’ਚ ਭਾਗ ਲਿਆ ਗਿਆ ਅਤੇ ਇਨ੍ਹਾਂ ਮੁਕਾਬਲਿਆਂ ’ਚੋਂ ਪੁਜੀਸ਼ਨਾਂ ਲੈ ਕੇ ਨਗਦ ਰਾਸ਼ੀ, ਮੋਮੈਂਟੋ ਅਤੇ ਮੈਡਲ ਹਾਸਲ ਕੀਤੇ ਗਏ।
ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੋਰ ਉੱਚੇ ਮੁਕਾਮ ਪ੍ਰਾਪਤ ਕਰਨ ਲਈ ਕਿਹਾ ਅਤੇ ਜਿੰਨ੍ਹਾਂ ਅਧਿਆਪਕਾਂ ਨੇ ਬੱਚਿਆਂ ਨੂੰ ਤਿਆਰੀ ਕਰਵਾਈ ਉਨ੍ਹਾਂ ਦੀ ਮਿਹਨਤ ਤੇ ਲਗਨ ਨੂੰ ਸਰਾਹਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-