





Total views : 5840546







Total views : 5840546ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਕੀਤੀ ਸੀ ਮੰਗ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ ‘ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-