ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦਿਨ ਦਿਹਾੜੇ ਪਿੰਡ ਚੰਨਣਕੇ ਦੇ ਨੌਜਵਾਨ ਨੂੰ ਗੋਲੀ ਮਾਰੀ

4680859
Total views : 5515881

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੌਂਕ ਮਹਿਤਾ /ਬਾਬਾ ਸੁਖਵੰਤ ਸਿੰਘ ਚੰਨਣਕੇ

ਪਿੰਡ ਚੰਨਣਕੇ ਵਿਖੇ ਇੱਕ ਨੌਜਵਾਨ ਰਾਜਨਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਿਸ ਥਾਣਾ ਮਹਿਤਾ ਚੌਂਕ ਦੇ ਮੁੱਖ ਅਫਸਰ ਸ੍ਰ ਅਜੈਪਾਲ ਸਿੰਘ ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸਪਲੈਂਡਰ ਮੋਟਰ ਸਾਈਕਲ ਤੇ ਸਵਾਰ ਹੋ ਕੇ ਤਿੰਨ ਨੌਜਵਾਨ ਜਿਨਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ ।

ਪਿੰਡ ਵਿੱਚ ਦਾਖਲ ਹੋਏ ਅਤੇ ਰਾਜਨਪ੍ਰੀਤ ਸਿੰਘ ਜੋ ਕਿ ਗਲੀ ਵਿੱਚ ਬੈਠਾ ਸੀ ਉਸ ਉਪਰ ਫਾਇਰਿੰਗ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਆਪ ਫਰਾਰ ਹੋ ਗਏ। ਗੰਭੀਰ ਜਖਮੀ ਰਾਜਨਪ੍ਰੀਤ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਹੋਇਆ ਹੈ ਅਤੇ ਪੁਲਿਸ ਵੱਲੋਂ ਧਾਰਾ 307(109ਬੀ ਐਨ ਐਸ) ਅਤੇ 25-54-59 ਅਸਲਾ ਐਕਟ ਦੇ ਤਹਿਤ ਮੁਕਦਮਾ ਨੰਬਰ 106 ਦਰਜ ਕਰਕੇ ਅਗਲੇਰੀ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News