ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

4681875
Total views : 5517501

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ  ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ  ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ

 ਸ਼ਿਕਾਇਤ ਦੇ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News