ਸਰਹੱਦੀ ਇਲਾਕੇ ਵਿੱਚ ਕਾਲਜ ਬਣਾਉਣ ਲਈ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਵੱਲੋਂ ਬਿਕਰਾਊਰ ਪਿੰਡ  ਦਾ ਦੌਰਾ

4681869
Total views : 5517493

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ ਦਵਿੰਦਰ ਪੁਰੀ 

ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ ਡਿਗਰੀ ਕਾਲਜ ਬਣਾਉਣ ਲਈ ਅੱਜ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸਥਾਨ ਦਾ ਦੌਰਾ ਕਰਕੇ ਸੰਭਾਵਨਾਵਾਂ ਦਾ ਪਤਾ ਲਗਾਇਆ ਗਿਆ। ਇਸ ਮੌਕੇ ਉਕਤ ਦੋਵਾਂ ਸ਼ਖਸ਼ੀਅਤਾਂ ਵੱਲੋਂ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਵੀ ਕੀਤੀ ਗਈ। ਪਿੰਡ ਦੀ ਪੰਚਾਇਤ ਨੇ ਇਸ ਨੇਕ ਕਾਰਜ ਲਈ ਪੰਜਾਬ ਸਰਕਾਰ ਦੀ ਸਰਾਹਨਾ ਕਰਦੇ ਹੋਏ ਪਿੰਡ ਵੱਲੋਂ ਕਾਲਜ ਬਣਾਉਣ ਲਈ ਪੰਚਾਇਤੀ ਜਮੀਨ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡਾ ਇਹ ਸਰਹੱਦੀ ਇਲਾਕਾ ਆਜ਼ਾਦੀ ਦੀ ਵੰਡ ਤੋਂ ਲੈ ਕੇ ਪਛੜਿਆ ਹੋਇਆ ਹੈ। ਇਹਨਾਂ ਲੋਕਾਂ ਨੇ ਜਿਹੜੀ ਵੀ ਸਰਕਾਰ ਪੰਜਾਬ ਵਿੱਚ ਬਣੀ ਸਾਰਿਆਂ ਕੋਲ ਇਸ ਇਲਾਕੇ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਕਈ ਵਾਰ ਮੰਗ ਉਠਾਈ ਪਰ ਕਿਸੇ ਨੇ ਗੱਲ ਨਹੀਂ ਸੁਣੀ।

ਪੰਜਾਬ ਦਾ ਕੋਈ ਵੀ ਇਲਾਕਾ ਪਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ -ਧਾਲੀਵਾਲ

ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਸ ਇਲਾਕੇ ਨੂੰ ਸਮੇਂ ਦਾ ਹਾਣੀ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਇਸ ਦਾ ਪਹਿਲਾ ਕਦਮ ਸਿੱਖਿਆ ਸੁਧਾਰ ਹਨਜਿਸ ਲਈ ਅਸੀਂ ਇਹਨਾਂ ਬੱਚਿਆਂ ਦੀ ਉੱਚ ਵਿਦਿਆ ਲਈ ਇੱਥੇ ਕਾਲਜ ਖੋਲਣ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਅੱਜ ਅਸੀਂ ਇਸ ਕਾਲਜ ਲਈ ਜਮੀਨ ਵੇਖਣ ਵਾਸਤੇ ਆਏ ਹਾਂ । ਸ ਧਾਲੀਵਾਲ ਨੇ ਦੱਸਿਆ ਕਿ ਇਹ ਥਾਂ ਭਾਰਤ ਪਾਕਿਸਤਾਨ ਸਰਹੱਦ ਤੋਂ ਕੇਵਲ ਤਿੰਨ ਕਿਲੋਮੀਟਰ ਦੀ ਦੂਰੀ ਉੱਤੇ ਹੈ ਅਤੇ ਇੱਥੋਂ ਦੇ ਲੋਕ ਬਹੁਤ ਹੀ ਮਿਹਨਤੀ ਅਤੇ ਕਿਰਤੀ ਹਨ। ਉਹਨਾਂ ਕਿਹਾ ਕਿ ਇਹਨਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਦੇ ਕੇ ਸਮੇਂ ਦੇ ਨਾਲ ਤੋਰਨਾ ਸਾਡੀ ਤਰਜੀਹ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਅਸੀਂ ਛੇਤੀ ਹੀ ਇਸ ਕਾਲਜ ਦਾ ਪ੍ਰੋਜੈਕਟ ਪ੍ਰਵਾਨ ਕਰਕੇ ਇਥੇ ਕਾਲਜ ਦੀ ਉਸਾਰੀ ਸ਼ੁਰੂ ਕਰਾਂਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਇਸ ਸਰਹੱਦੀ ਪੱਟੀ ਦੇ ਪਿੰਡਾਂ ਨੂੰ ਦੇਸ਼ ਦੇ ਆਖਰੀ ਪਿੰਡ ਨਹੀਂ ਬਲਕਿ ਦੇਸ਼ ਦੇ ਪਹਿਲੇ ਪਿੰਡਾਂ ਵਜੋਂ ਸੰਬੋਧਿਤ ਕਰਦੇ ਹਨ ਅਤੇ ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਦੇਸ਼ ਦੇ ਇੰਨਾ ਪਹਿਲੇ ਪਿੰਡਾਂ ਨੂੰ ਤਰੱਕੀ ਦੇ ਰਾਹ ਉੱਤੇ ਤੋਰੀਏ। ਉਹਨਾਂ ਦੱਸਿਆ ਕਿ ਅਸੀਂ ਅੱਜ ਇਸ ਲਈ ਸਥਾਨ ਵੇਖਿਆ ਹੈ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਹੁਣ ਅਸੀਂ ਇਸ ਦਾ ਪ੍ਰੋਜੈਕਟ ਸਰਕਾਰ ਨੂੰ ਭੇਜ ਕੇ ਛੇਤੀ ਹੀ ਇਸਨੂੰ ਪ੍ਰਵਾਨ ਕਰਾ ਕੇ ਇਥੇ ਕਾਲਜ ਦੀ ਉਸਾਰੀ ਸ਼ੁਰੂ ਕਰ ਲਵਾਂਗੇ। ਉਹਨਾਂ ਨੇ ਪਿੰਡ ਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।ਇਸ ਮੌਕੇ ਐਸ:ਡੀ:ਐਮ ਅਜਨਾਲਾ ਸ੍ਰ ਰਵਿੰਦਰ ਸਿੰਘ ਅਰੋੜਾ ਅਤੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਪਿੰਡ ਵਾਸੀ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News